ਬਹਾਦਰਗੜ੍ਹ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਵੇੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਦੇ ਖ਼ਜ਼ਾਨਚੀ ਮਾਨ ਸਿੰਘ ਰਾਜਪੁਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਕਈ ਮਹੱਤਵਪੂਰਨ ਏਜੰਡਿਆਂ ਦੇ ਵਿਚਾਰ ਕੀਤੀ ਗਈ ਜਿਨ੍ਹਾਂ ਵਿਚੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਿਸਾਨਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ | ਝੋਨੇ ਵਿਚ ਆਏ ਬੌਨਾ ਵਾਇਰਸ ਕਾਰਨ ਖ਼ਰਾਬ ਹੋਈ ਫ਼ਸਲ ਦੀ ਸਪੈਸ਼ਲ ਗਿਰਦਾਵਰੀ ਕਰਾ ਕੇ ਮੁਆਵਜ਼ਾ ਦਿੱਤਾ ਜਾਵੇ | ਕਣਕ ਅਤੇ ਆਲੂਆਂ ਦੀ ਫ਼ਸਲ ਲਈ ਡੀਏਪੀ ਖਾਦ ਦੀ ਪੂਰਨ ਤੌਰ 'ਤੇ ਪੂਰਤੀ ਕੀਤੀ ਜਾਵੇ | ਅਹੁਦੇਦਾਰਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਪਟਿਆਲਾ ਅਤੇ ਬਲਾਕ ਦੇ ਆਗੂਆਂ ਅਤੇ ਅਹੁਦੇਦਾਰਾਂ ਵਲੋਂ 23 ਸਤੰਬਰ ਨੂੰ ਘੱਗਰ ਨਾਲ ਖ਼ਰਾਬ ਹੋਈ ਫ਼ਸਲ ਅਤੇ ਪਿੰਡਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 'ਤੇ ਵੀ ਦਬਾਅ ਬਣਾਇਆ ਜਾਵੇਗਾ ਕਿ ਹੜ ਪ੍ਰਭਾਵਿਤ ਕਿਸਾਨਾਂ ਨੂੰ ਖਾਦ ਅਤੇ ਬੀਜ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾਵੇ ਅਤੇ ਮਜ਼ਦੂਰਾਂ ਨੂੰ ਸਹਾਇਤਾ ਦਿੱਤੀ ਜਾਵੇ | ਇਸ ਮੌਕੇ ਉਜਾਗਰ ਸਿੰਘ ਧਮੋਲੀ, ਬਖਸੀਸ ਸਿੰਘ, ਮੀਤ ਪ੍ਰਧਾਨ ਸਨੌਰ ਸੰਤੋਖ ਸਿੰਘ, ਮੀਤ ਪ੍ਰਧਾਨ ਘਨੌਰ ਕਮਲਜੀਤ ਸਿੰਘ, ਮੀਤ ਪ੍ਰਧਾਨ ਮਹਿੰਦਰ ਸਿੰਘ ਨੂਰ ਖੇੜੀਆਂ, ਬਲਾਕ ਪ੍ਰਧਾਨ ਹਰਮੇਲ ਸਿੰਘ ਨੂਰਖੇੜੀਆਂ, ਰਮਜੀਤ ਸਿੰਘ ਕਕਰਾਲਾ, ਹਰੀ ਸਿੰਘ ਢੀਂਡਸਾ, ਸਤਪਾਲ ਸਿੰਘ, ਪਵਿੱਤਰ ਸਿੰਘ, ਅਮਨਪ੍ਰੀਤ ਸਿੰਘ ਸੀਲ, ਸੁਰਿੰਦਰ ਸਿੰਘ, ਸੁਖਦੇਵ ਸਿੰਘ ਸੋਨੀ ਵਿਰਕ, ਭੁਪਿੰਦਰ ਸਿੰਘ, ਰਣਧੀਰ ਸਿੰਘ, ਸਲਿੰਦਰ ਸਿੰਘ ਆਦਿ ਮੌਜੂਦ ਸਨ |