16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟਿੱਬੀ ਸਾਹਿਬ ਸਨੌਰ ਤੋਂ ਨਗਰ ਕੀਰਤਨ ਸਜਾਇਆ <br/>

ਗੁਰਦੁਆਰਾ ਟਿੱਬੀ ਸਾਹਿਬ ਸਨੌਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀ ਰਵਾਨਗੀ ਸਮੇਂ ਅਰਦਾਸ ਕਰਨ ਸਮੇਂ ਦਾ ਦਿ੍ਸ਼ | ਤਸਵੀਰ : ਮੋਹਣ ਸਿੰਘ ਭੱਟੀ <br/> 22-09-2025
ਸਨੌਰ, 21 ਸਤੰਬਰ (ਮੋਹਣ ਸਿੰਘ ਭੱਟੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਚ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕ ਬਹੁਤ ਹੀ ਸ਼ਾਨਦਾਰ ਤੇ ਵਿਸ਼ਾਲ ਤੀਸਰੇ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ | ਨਗਰ ਕੀਰਤਨ ਵਿਚ ਇਲਾਕੇ ਦੀ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਮਾਗਮ ਦੀ ਸ਼ੋਭਾ ਵਧਾਉਣ ਲਈ ਆਲ ਇੰਡੀਆ ਪਿੰਗਲਾ ਆਸ਼ਰਮ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਤੇ ਸਨਮਾਨ ਵਜੋਂ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ | ਨਗਰ ਕੀਰਤਨ ਦੀ ਸ਼ੁਰੂਆਤ ਤੋਂ ਪਹਿਲਾਂ, ਗੁਰਦੁਆਰਾ ਟਿੱਬੀ ਸਾਹਿਬ ਦੇ ਮੁੱਖ ਸਥਾਨ 'ਤੇ ਪੰਜ ਪਿਆਰਿਆਂ ਦੀ ਹਾਜ਼ਰੀ 'ਚ ਅਰਦਾਸ ਕੀਤੀ ਗਈ | ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ਲਿਆ ਗਿਆ | ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ, ਪ੍ਰਧਾਨ ਗੁਰਮੁਖ ਸਿੰਘ ਤੇ ਪ੍ਰਧਾਨ ਭਜਨ ਸਿੰਘ ਨੇ ਸਮੂਹਿਕ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮੌਜੂਦਗੀ 'ਚ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ | ਅਰਦਾਸ ਤੇ ਸਿਰੋਪਾਓ ਦੀ ਰਸਮ ਤੋਂ ਬਾਅਦ, ਨਗਰ ਕੀਰਤਨ ਨੇ ਸ਼ੰਖਨਾਦ ਤੇ ਨਗਾਰਿਆਂ ਦੀ ਗੂੰਜ ਅਤੇ ਜੈਕਾਰਿਆਂ ਦੇ ਨਾਲ ਜਾਹੋ-ਜਲਾਲ ਨਾਲ ਰਵਾਨਗੀ ਹੋਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਕ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ, ਜੋ ਕਿ ਸਮੁੱਚੇ ਨਗਰ ਕੀਰਤਨ ਦਾ ਕੇਂਦਰ ਬਿੰਦੂ ਸੀ | ਇਹ ਨਗਰ ਕੀਰਤਨ ਸਨੌਰ ਤੇ ਇਸ ਦੇ ਆਸ-ਪਾਸ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸਮਾਪਤ ਹੋਇਆ | ਪੂਰੇ ਰਸਤੇ 'ਤੇ ਸੰਗਤਾਂ ਵਲੋਂ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ | ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਲੰਗਰ ਲਗਾਏ ਤੇ ਰਸਤੇ ਵਿਚ ਇਲਾਕੇ ਦੇ ਪ੍ਰਮੁੱਖ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਰੁਮਾਲਾ ਸਾਹਿਬ ਭੇਟ ਕਰਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਮਾਡਰਨ ਕਲੀਨੀਕਲ ਲੈਬੋਰੇਟਰੀ, ਸਨੌਰ ਵਲੋਂ ਸ਼ਰਧਾਲੂਆਂ ਲਈ ਕਲੀਨੀਕਲ ਅਤੇ ਐਂਬੂਲੈਂਸ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ | ਇਸ ਮਹਾਨ ਆਯੋਜਨ ਨੂੰ ਸਫ਼ਲ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਹੋਰ ਸੰਬੰਧਿਤ ਸ਼ਖ਼ਸੀਅਤਾਂ ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਮਾਤਾ ਵਜ਼ੀਰ ਕੌਰ, ਸਮਾਜ ਸੇਵਕ ਮਨਪ੍ਰੀਤ ਸਿੰਘ ਚੌਹਾਨ, ਲਾਲ ਸਿੰਘ, ਹਰਜੋਤ ਸਿੰਘ ਸੰਨੀ, ਬਾਬਾ ਸੁਖਪਾਲ ਸਿੰਘ ਹਨੀ ਅਤੇ ਸੁਰਿੰਦਰ ਸਿੰਘ ਸਮੇਤ ਹੋਰ ਵੀ ਕਈ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਓਰੀਐਂਟੇਸ਼ਨ ਪ੍ਰੋਗਰਾਮ 'ਚ ਅਦਾਕਾਰ ਸੌਰਭ ਰਾਜ ਜੈਨ ਨੇ ਕੀਤੀ ਸ਼ਿਰਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।