03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੀ ਉੱਚ ਪੱਧਰੀ ਜਾਂਚ ਹੋਵੇ- ਲਾਲਕਾ

ਅਜੀਤ ਡੈਸਕ 23-09-2025
ਨਾਭਾ, 22 ਸਤੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਤਹਿਸੀਲ ਕੰਪਲੈਕਸ ਦੇ ਬਾਹਰ ਕਿਸਾਨ ਯੂਨੀਅਨਾਂ ਵਲੋਂ ਸ਼ੰਭੂ ਬਾਰਡਰ 'ਤੇ ਹੋਏ ਟਰਾਲੀ ਚੋਰੀ ਮਾਮਲੇ ਨੂੰ ਲੈ ਕੇ ਲਗਾਏ ਗਏ ਧਰਨੇ ਦਾ ਮਾਹੌਲ ਉਦੋਂ ਗਰਮਾ ਗਿਆ ਜਦੋਂ ਕਿਸਾਨਾਂ ਅਤੇ ਪੁਲਿਸ ਵਿਚਕਾਰ ਆਪਸ ਵਿਚ ਖਿੱਚੋਤਾਣ ਹੋ ਗਈ ਅਤੇ ਮਾਹੌਲ ਤਣਾਅਪੂਰਨ ਹੋ ਗਿਆ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਵਿਸ਼ਾ ਇਕ ਉੱਚ ਜਾਂਚ ਦਾ ਹੈ, ਇਸ ਵਿਚ ਅਜਿਹਾ ਨਹੀਂ ਹੋਣਾ ਚਾਹੀਦਾ ਕਿ ਬਿਨਾਂ ਕੁਝ ਸੋਚੇ ਸਮਝੇ ਜਾਂ ਪੜਤਾਲ ਦੇ ਕਿਸੇ ਵੀ ਕਿਸਾਨ ਜਥੇਬੰਦੀ ਜਾਂ ਕਿਸੇ ਵੀ ਕਿਸਾਨ 'ਤੇ ਮਾਮਲਾ ਦਰਜ ਕਰਨ ਦੀ ਜਲਦਬਾਜ਼ੀ ਪ੍ਰਸ਼ਾਸਨ ਵਲੋਂ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਲਈ ਇਹ ਜ਼ਰੂਰੀ ਹੈ ਕਿ ਇਸ ਮਾਮਲੇ ਨੂੰ ਗੱਲਬਾਤ ਤਹਿਤ ਹੱਲ ਕਰਨ ਵੱਲ ਜ਼ੋਰ ਦਿੱਤਾ ਜਾਵੇ |
ਪਿਛਲੀ ਖ਼ਬਰ ਸਰਕਾਰੀ ਸਕੂਲ ਸਿਵਲ ਲਾਈਨ 'ਚ ਸਕੇਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਨੈਸ਼ਨਲ ਹਾਈਵੇ 'ਤੇ ਸੰਤੁਨਲ ਵਿਗੜਨ ਨਾਲ ਪਲਟਿਆ ਟੈਂਪੂ, ਚਾਲਕ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।