03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਛੇਤੀ ਮੁਆਵਜ਼ਾ ਦੇਵੇ ਸਰਕਾਰ- ਬਿੱਟੂ ਚੱਠਾ

ਪਟਿਆਲਾ ਨਜ਼ਦੀਕ ਖੇਤਾਂ 'ਚ ਕਿਸਾਨਾਂ ਨਾਲ ਫ਼ਸਲਾਂ ਦਾ ਜਾਇਜ਼ਾ ਲੈਣ ਮੌਕੇ ਮੁਆਵਜ਼ੇ ਦੀ ਮੰਗ ਕਰਦੇ ਹੋਏ ਜਸਪਾਲ ਸਿੰਘ ਬਿੱਟੂ ਚੱਠਾ ਤੇ ਹੋਰ | ਅਜੀਤ ਤਸਵੀਰ <br/> 23-09-2025
ਪਟਿਆਲਾ, 22 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਟਿਆਲਾ ਹਲਕਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਹੈ ਕਿ ਚਾਈਨਾ ਵਾਇਰਸ ਤੇ ਹਲਦੀ ਰੋਗ ਤੋਂ ਇਲਾਵਾ ਹੋਰ ਕਈ ਕਾਰਨਾਂ ਕਰਕੇ ਵੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ | ਉਹ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਨੁਕਸਾਨੀ ਫ਼ਸਲਾਂ ਦਾ ਜਾਇਜ਼ਾ ਲੈ ਰਹੇ ਹਨ | ਬਿੱਟੂ ਚੱਠਾ ਨੇ ਕਿਹਾ ਕਿ ਕਿਸਾਨ ਹਰ ਮੌਸਮੀ ਮਾਰ 'ਤੇ ਬਿਮਾਰੀਆਂ ਦਾ ਸਾਹਮਣਾ ਕਰਦੇ ਹੋਏ ਆਪਣੇ ਖ਼ੂਨ-ਪਸੀਨੇ ਨਾਲ ਅਨਾਜ ਉਗਾਉਂਦੇ ਹਨ, ਪਰ ਸਰਕਾਰ ਵਲੋਂ ਵਾਰ-ਵਾਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਅਣਡਿੱਠਾ ਕੀਤਾ ਜਾਂਦਾ ਹੈ | ਇਸ ਵਾਰ ਵੀ ਕਈ ਪਿੰਡਾਂ ਵਿਚ ਚਾਈਨਾ ਵਾਇਰਸ ਅਤੇ ਹਲਦੀ ਰੋਗ ਨਾਲ ਨਾਲ ਹੋਰ ਬਿਮਾਰੀਆਂ ਕਾਰਨ ਫ਼ਸਲਾਂ ਬਰਬਾਦ ਹੋ ਰਹੀਆਂ ਹਨ, ਜਿਸ ਨਾਲ ਕਿਸਾਨ ਆਰਥਿਕ ਮੰਦੀ ਦੀ ਡੂੰਘੀ ਮਾਰ ਝੱਲ ਰਹੇ ਹਨ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਕਿ ਕਿਸਾਨਾਂ ਦੇ ਨੁਕਸਾਨ ਦਾ ਮੁਆਵਜ਼ਾ ਤੁਰੰਤ ਐਲਾਨਿਆ ਜਾਵੇ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਗਿਰਦਾਵਰੀ ਕਰਕੇ ਖੇਤਾਂ ਵਿਚ ਹੋਏ ਨੁਕਸਾਨ ਦੀ ਪੂਰੀ ਪੜਤਾਲ ਕਰੇ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੋਟੇ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਵੇ | ਬਿੱਟੂ ਚੱਠਾ ਨੇ ਕਿਹਾ ਕਿ ਜੇ ਸਰਕਾਰ ਇਸ ਮਾਮਲੇ ਵਿਚ ਟਾਲਮਟੋਲ ਕਰਦੀ ਰਹੀ ਤਾਂ ਅਕਾਲੀ ਦਲ ਕਿਸਾਨਾਂ ਦੇ ਹੱਕ ਲਈ ਸੜਕਾਂ 'ਤੇ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹਟੇਗਾ | ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਤੇ ਜੇ ਕਿਸਾਨ ਮੁਸਕਲ ਵਿਚ ਆ ਗਿਆ ਤਾਂ ਪੂਰਾ ਸੂਬਾ ਸੰਕਟ ਵਿਚ ਫਸ ਜਾਵੇਗਾ | ਇਸ ਮੌਕੇ ਸਰਪੰਚ ਹਰਿੰਦਰ ਸਿੰਘ ਹਰਦਾਸਪੁਰ, ਬਲਜੀਤ ਸਿੰਘ ਮਾਜਰੀ ਅਕਾਲੀਆਂ, ਮੱਖਣ ਸਿੰਘ ਬਾਰੇ, ਸਰਪੰਚ ਕੁਲਵੰਤ ਸਿੰਘ ਰੌਂਗਲਾ, ਦਰਸ਼ਨ ਸਿੰਘ ਬਾਰਨ, ਅੰਮਿ੍ਤਪਾਲ ਸਿੰਘ ਲੰਗ ਆਦਿ ਹਾਜ਼ਰ ਹਨ |
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ 'ਚ ਪਾਤੜਾਂ ਜ਼ੋਨ ਨੇ ਲੜਕਿਆਂ ਅੰਡਰ-19 'ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।