03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਯੂਨੀਵਰਸਿਟੀ ਕਾਲਜ ਮੀਰਾਂਪੁਰ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਮੁਕਾਬਲਿਆਂ 'ਚ ਲਿਆ ਹਿੱਸਾ

ਡਾ. ਮਨਪ੍ਰੀਤ ਕÏਰ ਇੰਚਾਰਜ ਤੇ ਡਾ. ਤੇਜਿੰਦਰ ਪਾਲ ਸਿੰਘ ਵਿਦਿਆਰਥਣਾ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 23-09-2025
ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮÏਜੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ ਰਾਸ਼ਟਰੀ ਪੱਧਰ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੀਆਂ ਵਿਦਿਆਰਥਣਾਂ ਨੇ ਇੰਚਾਰਜ ਡਾ. ਮਨਪ੍ਰੀਤ ਕÏਰ ਸੋਢੀ ਦੀ ਰਹਿਨੁਮਾਈ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਉਤਸ਼ਾਹ ਨਾਲ ਹਿੱਸਾ ਲੈ ਕੇ ਕਾਲਜ ਦਾ ਨਾਂਅ ਰÏਸ਼ਨ ਕੀਤਾ¢ ਡਾ. ਮਨਪ੍ਰੀਤ ਕÏਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਸਿਰਫ਼ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਰਸਾਉਣ ਦਾ ਮÏਕਾ ਹੀ ਨਹੀਂ ਦਿੰਦੇ ਸਗੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਆਦਰਸ਼ਾਂ ਬਾਰੇ ਵੀ ਨÏਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਂਦੇ ਹਨ¢ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਕਤ ਮੁਕਾਬਲਿਆਂ ਦÏਰਾਨ ਪ੍ਰਸ਼ਨੋਤਰੀ, ਕ੍ਰਿਏਟਿਵ ਲੇਖਣੀ ਅਤੇ ਭਾਸ਼ਣ ਮੁਕਾਬਲਿਆਂ ਵਿਚ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀਆਂ ਨੇ ਭਰਪੂਰ ਸ਼ਿਰਕਤ ਕੀਤੀ¢ ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਧਾਰਮਿਕ ਜਾਗਰੂਕਤਾ, ਨੈਤਿਕ ਮੁੱਲਾਂ ਅਤੇ ਸੱਭਿਆਚਾਰਕ ਸਾਂਝ ਨੂੰ ਮਜ਼ਬੂਤ ਬਣਾਉਂਦੇ ਹਨ¢ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸਾਰੀ ਦੁਨੀਆ ਲਈ ਧਾਰਮਿਕ ਆਜ਼ਾਦੀ ਅਤੇ ਇਨਸਾਫ਼ ਦਾ ਪ੍ਰਤੀਕ ਹੈ, ਜਿਸ ਨੂੰ ਨÏਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ¢ ਇਨ੍ਹਾਂ ਮੁਕਾਬਲਿਆਂ ਵਿਚ ਬੀ.ਏ. (9) ਦੀ ਕੋਮਲਪ੍ਰੀਤ ਕÏਰ, ਦੀਪਿਕਾ ਅਤੇ ਐਮ.ਕਾਮ. (99) ਦੀ ਮਾਨਸੀ ਨੇ ਕੁਇਜ਼ ਮੁਕਾਬਲਿਆਂ ਵਿਚ ਭਾਗ ਲਿਆ¢ ਬੀ.ਏ. (99) ਦੀ ਗੁਰਲੀਨ ਕÏਰ ਨੇ ਕ੍ਰਿਏਟਿਵ ਲੇਖਣੀ ਅਤੇ ਰਿਤਿਕਾ ਸ਼ਰਮਾ ਨੇ ਭਾਸ਼ਣ ਮੁਕਾਬਲਿਆਂ ਵਿਚ ਹਿੱਸਾ ਲਿਆ9 ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਡਾ. ਤੇਜਿੰਦਰ ਪਾਲ ਸਿੰਘ ਅਤੇ ਅਸਿਸਟੈਂਟ ਪ੍ਰੋਫੈਸਰ ਜਸਵੀਰ ਕÏਰ ਨੇ ਕਰਵਾਈ |
ਪਿਛਲੀ ਖ਼ਬਰ ਡੀ. ਟੀ. ਐੱਫ. ਦੀ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ 'ਚ ਪਾਤੜਾਂ ਜ਼ੋਨ ਨੇ ਲੜਕਿਆਂ ਅੰਡਰ-19 'ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।