03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਲੇ ਵੇਜ਼ ਸਕੂਲ 'ਚ ਨਵਰਾਤਰੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 23-09-2025
ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਲੇ ਵੇਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵਰਾਤਰੀ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਕਈ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਸਾਲ ਸਕੂਲ ਆਪਣੀ 50ਵੀਂ ਵਰ੍ਹੇਗੰਢ ਮਨਾ ਰਿਹਾ ਹੈ | ਨਵਰਾਤਰੀ ਦੇ ਸ਼ੱੁਭ ਮੌਕੇ 'ਤੇ ਸਕੂਲ ਦੇ ਚੇਅਰਮੈਨ ਡਾ. ਰਾਜਦੀਪ ਸਿੰਘ, ਡਾਇਰੈਕਟਰ ਹਰਲੀਨ ਕੌਰ ਅਤੇ ਪਿ੍ੰਸੀਪਲ ਰਕਸ਼ਾ ਵਰਮਾ ਦੀ ਅਗਵਾਈ ਹੇਠ ਦੇਵੀ ਦੁਰਗਾ ਦੇ ਇਕ ਵਿਸ਼ਾਲ ਮੰਦਰ ਸਜਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਡਾਇਰੈਕਟਰ ਹਰਲੀਨ ਕੌਰ ਨੇ ਕਲਸ ਸਥਾਪਨਾ ਕੀਤੀ ਅਤੇ ਅਖੰਡ ਜੋਤੀ ਜਗਾਈ ਅਤੇ ਭਜਨ ਮੰਡਲੀ ਨੇ ਮਾਤਾ ਦੀਆ ਭੇਟਾਂ ਦਾ ਗਾਇਨ ਕੀਤਾ | ਡਾ. ਰਾਜਦੀਪ ਸਿੰਘ ਚੇਅਰਮੈਨ ਨਾ ਸਿਰਫ ਵਿੱਦਿਅਕ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਹਨ ਬਲਕਿ ਸਮੇਂ-ਸਮੇਂ 'ਤੇ ਧਾਰਮਿਕ ਅਤੇ ਸਭਿਆਚਾਰਕ ਪ੍ਰੋਗਰਾਮਾਂ ਦਾ ਵੀ ਆਯੋਜਨ ਕਰਦੇ ਹਨ, ਜੋ ਸਮਾਜ ਵਿਚ ਏਕਤਾ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਦੇ ਹਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਹੜ੍ਹ ਪੀੜਤਾਂ ਲਈ ਨਵੇਂ ਕੱਪੜੇ ਭੇਜੇ ਜਾਣ ਦਾ ਫ਼ੈਸਲਾ ਅਗਲੀ ਖ਼ਬਰ ਬਲਾਚੌਰ ਤਹਿਸੀਲ ਪੱਧਰੀ ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।