ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋੜ 'ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ਲਾਗੇ ਦੋ ਕਾਰਾਂ ਵਿਚਕਾਰ ਹਾਦਸਾ ਵਾਪਰਨ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੂਸਰਾ ਜ਼ਖਮੀ ਹੋ ਗਿਆ ਹੈ | ਇਸ ਸੰਬੰਧੀ ਗੁਰਵਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਨੇ ਥਾਣਾ ਸਦਰ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਕੁਲਦੀਪ ਸਿੰਘ ਉਸ ਦੇ ਸਾਥੀ ਸਮੇਤ ਉਕਤ ਟੋਲ ਪਲਾਜ਼ੇ ਲਾਗੇ ਜਾ ਰਿਹਾ ਸੀ | ਇਸ ਦੌਰਾਨ ਅਣਪਛਾਤੇ ਕਾਰ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਭਰਾ ਕੁਲਦੀਪ ਸਿੰਘ ਦੀ ਮੌਤ ਹੋ ਗਈ ਅਤੇ ਅਵਤਾਰ ਸਿੰਘ ਦੇ ਸੱਟਾਂ ਲੱਗੀਆਂ | ਜਿਸ ਅਧਾਰ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |