ਰਾਜਪੁਰਾ, 16 ਅਕਤੂਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹਰਿਆਣਾ ਵਿਚ ਵਿਕਣਯੋਗ ਨਾਜਾਇਜ਼ ਦੇਸੀ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਟੀ-ਪੁਆਇੰਟ ਪਿੰਡ ਬਢੋਲੀ ਗੁੱਜਰਾਂ ਨੇੜੇ ਪਹੁੰਚੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ ਹਰਿਆਣਾ ਵਿਚ ਵਿਕਣਯੋਗ 24 ਬੋਤਲਾਂ ਦੇਸੀ ਸ਼ਰਾਬ ਮਾਰਕਾ ਰਸੀਲਾ ਸੰਤਰਾ ਬਰਾਮਦ ਹੋਈਆਂ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਉਕਤ ਵਿਅਕਤੀ ਘੌਲਾ ਸਿੰਘ ਵਾਸੀ ਪਿੰਡ ਆਕੜ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |