15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ-ਚੇਤਨ ਸਿੰਘ ਜੌੜਾਮਾਜਰਾ

ਅਜੀਤ ਡੈਸਕ 17-10-2025
ਸਮਾਣਾ, 16 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ ਅਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਪਾਉਣ ਦੇ ਪੱਤਰ ਸੌਂਪੇ | ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ | ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸਲ ਵਿਚ ਕਿਸਾਨ ਤੇ ਪੰਜਾਬ ਵਾਸੀਆਂ ਦੇ ਹਤੈਸ਼ੀ ਹਨ, ਕਿਉਂਕਿ ਉਨ੍ਹਾਂ ਨੇ ਦੇਸ਼ ਵਿਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਦਿੱਤਾ ਹੈ | ਜਦੋਂ ਕਿ ਕੇਂਦਰ ਸਰਕਾਰ ਕੇਵਲ 5000 ਰੁਪਏ ਹੀ ਦਿੰਦੀ ਸੀ, ਇਸੇ ਤਰ੍ਹਾਂ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਅਤੇ ਅੰਸ਼ਕ ਤੌਰ 'ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾ ਰਹੇ ਹਨ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਹੀ ਸੀ | ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪਰੰਤੂ ਪੰਜਾਬ ਹੜ੍ਹ ਨਾਲ ਬੁਰੀ ਤਰ੍ਹਾਂ ਝੰਭਿਆ ਹੋਇਆ ਤੇ ਕੇਂਦਰੀ ਮਦਦ ਨੂੰ ਬਿਨ੍ਹਾਂ ਕਾਰਨ ਲਟਕਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਨੇ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜੇ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ, ਜਿਵੇਂ ਕਿ ਜਿਸ ਦਾ ਖੇਤ, ਉਸਦੀ ਰੇਤ ਅਤੇ ਪਸ਼ੂਆਂ ਤੇ ਨਾਗਰਿਕਾਂ ਲਈ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ | ਇਸ ਤੋਂ ਬਿਨ੍ਹਾਂ ਹੜ੍ਹਾਂ ਦੇ ਝੰਬੇ ਲੋਕਾਂ ਲਈ ਮਿਸ਼ਨ ਚੜ੍ਹਦੀਕਲਾ ਬਣਾ ਕੇ ਰੰਗਲਾ ਪੰਜਾਬ ਰਾਹੀਂ ਫੰਡ ਇਕੱਠੇ ਕਰਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ, ਮਨਜੀਤ ਸਿੰਘ ਦਾਨੀਪੁਰ, ਰਸ਼ਪਾਲ ਸਿੰਘ ਮਿਆਲ, ਸੁਖਚੈਨ ਸਿੰਘ, ਕੁਲਦੀਪ ਵਿਰਕ, ਕੁਲਜੀਤ ਸਿੰਘ ਰੰਧਾਵਾ ਤੇ ਪਿੰਡਾਂ ਦੇ ਪੰਚ-ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ |
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਨੁਕਸਾਨੀਆਂ ਫ਼ਸਲਾਂ ਦੇ ਦੁੱਧਨ ਸਾਧਾਂ ਵਿਖੇ ਮੁਆਵਜ਼ੇ ਦੇ ਵੰਡੇ ਚੈੱਕ ਅਗਲੀ ਖ਼ਬਰ ਸਨੌਰ ਹਲਕੇ 'ਚੋਂ 118 ਪੇਟੀਆਂ ਨਕਲੀ ਸ਼ਰਾਬ ਬਰਾਮਦ, ਜ਼ਿਲੇ੍ਹ ਦੀ ਸਰਹੱਦ ਲਾਗੇ ਫ਼ਰਜ਼ੀ ਫ਼ੈਕਟਰੀ ਹੋਣ ਦਾ ਖ਼ਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।