ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਅÏਲਖ)-ਪਟਿਆਲਾ ਜ਼ਿਲ੍ਹੇ 'ਚ ਪਸ਼ੂ ਪਾਲਣ ਵਿਭਾਗ ਵਲੋਂ ਗਠਿਤ ਕੀਤੀਆਂ 44 ਟੀਮਾਂ ਰਾਹੀਂ ਜ਼ਿਲ੍ਹੇ ਵਿਚ 3,57,915 ਗਾਵਾਂ/ਮੱਝਾਂ ਨੂੰ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਘਰ-ਘਰ ਜਾ ਕੇ ਲਗਾਉਣ ਦਾ ਆਗਾਜ਼ ਕੀਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਦੇ ਸਰਹੱਦੀ ਜ਼ਿਲ੍ਹੇ ਪਟਿਆਲਾ ਅਧੀਨ ਆਉਂਦੀਆਂ 6 ਤਹਿਸੀਲਾਂ ਜਿਨ੍ਹਾਂ ਵਿਚ ਪਟਿਆਲਾ, ਰਾਜਪੁਰਾ, ਨਾਭਾ, ਦੁਧਨਸਾਧਾਂ, ਸਮਾਣਾ ਅਤੇ ਪਾਤੜਾਂ ਅਧੀਨ ਪਿੰਡਾਂ ਵਿਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵਲੋਂ 7ਵੇਂ ਗੇੜ ਵਿੱਚ ਮੂੰਹ ਖੁਰ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਦਾ ਕੰਮ 15 ਅਕਤੂਬਰ ਤੋਂ ਸ਼ੂਰੂ ਕੀਤਾ ਗਿਆ ਹੈ ਜੋ 29 ਨਵੰਬਰ ਤੱਕ ਪੂਰਾ ਕਰ ਦਿੱਤਾ ਜਾਵੇਗਾ¢ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੰਜਾਬ ਭਰ ਵਿਚ 15 ਅਕਤੂਬਰ ਤੋਂ ਮੂੰਹ ਖੁਰ ਦੀ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ¢ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੂੰਹ ਖੁਰ ਦੀ ਬਿਮਾਰੀ ਤੋਂ ਪਸ਼ੂ ਧਨ ਨੂੰ ਬਚਾਉਣ ਲਈ ਸਮੇਂ ਸਿਰ ਮੂੰਹ ਖੁਰ ਦੀ ਵੈਕਸੀਨੇਸ਼ਨ ਲਗਵਾਉਣੀ ਚਾਹੀਦੀ ਹੈ¢ ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਮੂੰਹ ਖੁਰ ਬਿਮਾਰੀ ਤੋਂ ਰਹਿਤ ਕੀਤਾ ਜਾਵੇ ਅਤੇ ਦੁੱਧ ਤੇ ਹੋਰ ਡੇਅਰੀ ਉਤਪਾਦਾਂ ਦਾ ਵਪਾਰ ਅੰਤਰ ਰਾਸ਼ਟਰੀ ਬਜ਼ਾਰ ਵਿਚ ਕਰਨ ਲਈ ਪੰਜਾਬ ਵੀ ਯੋਗਦਾਨ ਪਾ ਸਕੇਗਾ¢ ਇਸ ਨਾਲ ਪੰਜਾਬ ਦੇ ਪਸ਼ੂ ਪਾਲਕਾਂ ਦੇ ਵਿਕਾਸ ਹੋਵੇਗਾ ਅਤੇ ਸਾਡਾ ਪ੍ਰਦੇਸ਼ ਵੀ ਹੋਰ ਤਰੱਕੀ ਕਰੇਗਾ¢