15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੋਦੀ ਕਾਲਜ ਵਲੋਂ 'ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿਚ ਸਿੱਖਿਆ, ਸਾਹਿਤ ਅਤੇ ਖੋਜU ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ

ਅਜੀਤ ਡੈਸਕ 17-10-2025
ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ, ਵਲੋਂ ਅੱਜ ਮੋਦੀ ਜਯੰਤੀ ਹਫ਼ਤੇ ਦੇ ਜਸ਼ਨਾਂ ਦੇ ਹਿੱਸੇ ਵਜੋਂ 'ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿਚ ਸਿੱਖਿਆ, ਸਾਹਿਤ ਅਤੇ ਖੋਜ' ਵਿਸ਼ੇ 'ਤੇ ਇਕ ਵਿਸ਼ੇਸ਼ ਭਾਸ਼ਣ ਅਤੇ ਨਾਲ ਹੀ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਕਿਤਾਬ ਪ੍ਰਦਰਸ਼ਨੀ ਲਗਾਈ ਗਈ | ਇਹ ਭਾਸ਼ਣ ਡਾ. ਸੀ.ਪੀ ਕੰਬੋਜ, ਸਹਾਇਕ ਪ੍ਰੋਫੈਸਰ, ਭਾਸ਼ਾਈ ਅਤੇ ਪੰਜਾਬੀ ਕੋਸ਼ਕਾਰੀ ਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ ਵਲੋਂ ਦਿੱਤਾ ਗਿਆ | ਕਾਲਜ ਪਿ੍ੰਸੀਪਲ ਡਾ. ਨੀਰਜ ਗੋਇਲ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਅੱਜ ਦੀ ਦੁਨੀਆ ਵਿਚ ਖਾਸ ਕਰਕੇ ਰੱਖਿਆ ਸੇਵਾਵਾਂ, ਮੈਡੀਕਲ ਵਿਗਿਆਨ ਅਤੇ ਵਿਦਿਅਕ ਸੰਸਥਾਵਾਂ ਦੇ ਖੇਤਰਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ 'ਤੇ ਬੁਲਾਰੇ ਦੀ ਰਸਮੀ ਜਾਣ-ਪਛਾਣ ਪੰਜਾਬੀ ਵਿਭਾਗ ਦੇ ਇੰਚਾਰਜ ਅਤੇ ਮੁਖੀ ਡਾ. ਵੀਰਪਾਲ ਕੌਰ ਨੇ ਕਰਵਾਈ | ਡਾ. ਕੰਬੋਜ ਨੇ ਆਪਣੇ ਭਾਸ਼ਣ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਥੀਮੈਟਿਕ ਅਤੇ ਸੰਕਲਪਿਕ ਬੁਨਿਆਦਾਂ, ਇਸਦੇ ਵੱਖ-ਵੱਖ ਉਪਯੋਗਾਂ ਅਤੇ ਸਿੱਖਿਆ, ਸਾਹਿਤ ਅਤੇ ਖੋਜ ਸਮੇਤ ਵੱਖ-ਵੱਖ ਖੇਤਰਾਂ ਵਿਚ ਪ੍ਰਭਾਵਾਂ ਨੂੰ ਉਜਾਗਰ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਸੰਭਾਵਨਾਵਾਂ, ਗੁੰਝਲਾਂ ਅਤੇ ਸੀਮਾਵਾਂ ਨੂੰ ਸਮਝਣ ਅਤੇ ਆਪਣੇ ਖੇਤਰਾਂ ਦੀਆਂ ਜ਼ਰੂਰਤਾਂ ਮੁਤਾਵਿਕ ਜਾਗਰੂਕ ਸਮਾਜ ਦੀ ਸਿਰਜਣਾ ਲਈ ਇਸਦੀ ਸ਼ਕਤੀ ਦੀ ਵਰਤੋਂ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਡਾ. ਕੰਬੋਜ ਨੇ ਆਪਣੀ ਚਰਚਾ ਵਿੱਚ ਕਿਤਾਬਾਂ ਦੇ ਪ੍ਰਕਾਸ਼ਨ ਅਤੇ ਮਾਰਕੀਟਿੰਗ ਰਣਨੀਤੀਆਂ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਤਕਨੀਕੀ ਚੁਣੌਤੀਆਂ ਅਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ-ਸੰਚਾਲਿਤ ਪ੍ਰਕਾਸ਼ਨ ਵਿਚ ਨਵੀਨਤਮ ਰੁਝਾਨਾਂ ਅਤੇ ਤਕਨਾਲੋਜੀਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ-ਸੰਚਾਲਿਤ ਸਮੱਗਰੀ ਸਿਰਜਣ ਅਤੇ ਪ੍ਰਸਾਰ ਨਾਲ ਜੁੜੇ ਮੌਕਿਆਂ ਅਤੇ ਚੁਣੌਤੀਆਂ ਨੂੰ ਉਜਾਗਰ ਕੀਤਾ |
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ 4 ਪਿੰਡਾਂ ਦੇ 98 ਲਾਭਪਾਤਰੀਆਂ ਨੂੰ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ ਅਗਲੀ ਖ਼ਬਰ ਚੇਅਰਮੈਨ ਰਣਜੋਧ ਸਿੰਘ ਹਡਾਣਾ ਵਲੋਂ ਹੜ੍ਹ ਪੀੜਤਾਂ ਨੂੰ ਸਰਕਾਰ ਮਦਦ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।