ਸਮਾਣਾ, 16 ਅਕਤੂਬਰ (ਸਾਹਿਬ ਸਿੰਘ)-ਬਾਬਾ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਸਕੂਲ ਵਿਚ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ਼ਬਦ ਗਾਇਨ ਕੀਤਾ ਗਿਆ | ਸਕੂਲ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜੀਵਨੀ ਅਤੇ ਸਿਧਾਂਤਾਂ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ | ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸ਼ਬਦ-ਗਾਇਨ, ਕਵਿਤਾ, ਪ੍ਰਸ਼ਨੋਤਰੀ ਆਦਿ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਅਤੇ ਸਮੂਹ ਅਧਿਆਪਕ ਹਾਜ਼ਰ ਸਨ |