15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐਨ. ਆਰ. ਆਈ. ਲੱਖੀ ਸ਼ਰਮਾ ਨੇ ਗੁਰਪ੍ਰੀਤ ਸਿੰਘ ਰਾਜੂ ਖਨਾ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 17-10-2025
ਸਨੌਰ, 16 ਅਕਤੂਬਰ (ਸੋਖਲ)-ਪਿੰਡ ਅਰਨੋਲੀ ਦੇ ਐਨ.ਆਰ.ਆਈ. ਲੱਖੀ ਸ਼ਰਮਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸੈਕਟਰੀ ਅਤੇ ਕੌਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖਨਾ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਦੋਵਾਂ ਆਗੂਆਂ ਵਿਚ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਈ | ਲੱਖੀ ਸ਼ਰਮਾ ਨੇ ਪੰਜਾਬ ਦੇ ਵਿਕਾਸ ਕਾਰਜਾਂ ਵਿਚ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਐਨ.ਆਰ.ਆਈ. ਭਾਈਚਾਰਾ ਸਦਾ ਹੀ ਆਪਣੇ ਮੂਲ ਪਿੰਡਾਂ ਅਤੇ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਉਂਦਾ ਆਇਆ ਹੈ | ਰਾਜੂ ਖਨਾ ਨੇ ਵੀ ਐਨ.ਆਰ.ਆਈ ਸਾਥੀਆਂ ਦੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਐਨ.ਆਰ.ਆਈ ਭਾਈਚਾਰੇ ਦੇ ਸਵਾਲਾਂ ਨੂੰ ਤਰਜੀਹ ਨਾਲ ਹੱਲ ਕਰਨ ਲਈ ਪ੍ਰਤੀਬੱਧ ਹੈ | ਇਸ ਮੌਕੇ ਦੋਵਾਂ ਨੇ ਭਵਿੱਖ ਵਿਚ ਮਿਲ ਕੇ ਸਮਾਜਿਕ ਅਤੇ ਸਿੱਖਿਆ ਸੰਬੰਧੀ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ 'ਤੇ ਵੀ ਵਿਚਾਰ ਕੀਤਾ | ਇਸ ਮੌਕੇ ਅਮਿਤ ਸਿੰਘ ਰਾਠੀ ਪ੍ਰਧਾਨ ਪਟਿਆਲਾ ਅਰਬਨ, ਕ੍ਰਿਸ਼ਨ ਸਿੰਘ ਸਨੌਰ, ਹਰਵਿੰਦਰ ਸਿੰਘ ਗੰਗਰੋਲੀ, ਸੰਜੀਵ ਸ਼ਰਮਾ ਅਹਿਰੂ, ਹਰਮਿੰਦਰ ਸਿੰਘ ਜੋਗੀਪੁਰ ਆਦਿ ਹਾਜਰ ਸਨ |
ਪਿਛਲੀ ਖ਼ਬਰ ਹਲਕਾ ਸ਼ੁਤਰਾਣਾਂ ਦੇ 14 ਪਿੰਡਾਂ ਦੇ ਕਿਸਾਨਾਂ ਨੂੰ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਮੁਆਵਜੇ ਦੇ ਦਿੱਤੇ ਪ੍ਰਵਾਨਗੀ ਪ... ਅਗਲੀ ਖ਼ਬਰ ਫਤਹਿਪੁਰ ਸਕੂਲ ਵਿਖੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।