ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਬਲਾਕ ਬਾਬਰਪੁਰ ਦੀਆਂ ਬਲਾਕ ਪੱਧਰੀ ਖੇਡਾਂ ਬੀਪੀਈਓ ਮੇਜਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੀਂਗੀ ਵਿਖੇ ਕਰਵਾਈਆਂ ਗਈਆਂ | ਇਹਨਾਂ ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਦੀਆਂ ਲੜਕੀਆਂ ਨੇ ਖੋ-ਖੋ ਵਿੱਚ ਪਹਿਲਾ, ਲੜਕਿਆਂ ਨੇ ਖੋ-ਖੋ ਵਿਚ ਪਹਿਲਾ ਅਤੇ ਲੜਕੀਆਂ ਨੇ ਕਬੱਡੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ | ਸਕੂਲ ਇੰਚਾਰਜ ਪਰਗਟ ਸਿੰਘ ਨੇ ਕਿਹਾ ਕਿ ਇਹ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਅਤੇ ਸਮੂਹ ਸਟਾਫ਼ ਮੈਂਬਰ ਵਧਾਈ ਦੇ ਹੱਕਦਾਰ ਹਨ | ਬਲਾਕ ਪੱਧਰੀ ਖੇਡਾਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਅੰਕੁਸ਼, ਰਾਜਨਾ, ਕੁਲਵਿੰਦਰ ਕੌਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |