15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੂੰ 'ਟੇਬਲ ਮੈਨਰਸ' ਦੀ ਦਿੱਤੀ ਸਿੱਖਿਆ

ਅਜੀਤ ਡੈਸਕ 17-10-2025
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-'ਦ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਕੂਲ ਵਲੋਂ ਇਕ ਅਨੋਖੀ ਪਹਿਲਕਦਮੀ ਕੀਤੀ ਗਈ | ਸਕੂਲ ਦੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੂੰ ਇੱਕ ਵਿਹਾਰਕ ਸਿੱਖਿਆ ਗਤੀਵਿਧੀ ਦੇ ਤਹਿਤ ਪ੍ਰਸਿੱਧ ਰੈਸਟੋਰੈਂਟ 'ਬਾਰਬੀਕਿਊ ਨੇਸ਼ਨ' ਲਿਜਾਇਆ ਗਿਆ | ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਹਟ ਕੇ, ਵਿਹਾਰਕ ਜੀਵਨ ਦੇ ਅਹਿਮ ਹੁਨਰ ਸਿਖਾਉਣਾ ਸੀ | ਇਸ ਦੌਰੇ ਦੌਰਾਨ, ਵਿਦਿਆਰਥੀਆਂ ਨੂੰ ਖਾਣਾ ਖਾਣ ਦੇ 'ਟੇਬਲ ਮੈਨਰਸ' ਅਤੇ ਸਮਾਜਿਕ 'ਐਟੀਕੇਟਸ' ਬਾਰੇ ਵਿਸਥਾਰ ਨਾਲ ਸਿਖਲਾਈ ਦਿੱਤੀ ਗਈ | ਬੱਚਿਆਂ ਨੇ ਸਿੱਖਿਆ ਕਿ ਰੈਸਟੋਰੈਂਟ ਵਿਚ ਕਿਸ ਤਰ੍ਹਾਂ ਵਿਵਹਾਰ ਕਰਨਾ ਹੈ, ਅਤੇ ਕਟਲਰੀ ਦੀ ਸਹੀ ਵਰਤੋਂ ਕਿਵੇਂ ਕਰਨੀ ਹੈ | ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਪੰਧੇਰ ਨੇ ਦੱਸਿਆ ਮਿਲੇਨੀਅਮ ਸਕੂਲ ਦਾ ਹਮੇਸ਼ਾ ਤੋਂ ਇਹ ਯਤਨ ਰਿਹਾ ਹੈ ਕਿ ਸਾਡੇ ਵਿਦਿਆਰਥੀ ਸਿਰਫ਼ ਅਕਾਦਮਿਕ ਪੱਖੋਂ ਹੀ ਮਜ਼ਬੂਤ ਨਾ ਹੋਣ, ਸਗੋਂ ਉਹ ਸਮਾਜਿਕ ਅਤੇ ਨਿੱਜੀ ਤੌਰ 'ਤੇ ਵੀ ਇੱਕ ਬਿਹਤਰ ਇਨਸਾਨ ਬਣਨ | ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਮਿਲੇਨੀਅਮ ਸਕੂਲ ਵਲੋਂ ਸਮੇਂ-ਸਮੇਂ 'ਤੇ ਅਜਿਹੀਆਂ ਨਵੀਨ ਅਤੇ ਵਿਹਾਰਕ ਗਤੀਵਿਧੀਆਂ ਜਾਰੀ ਰਹਿਣਗੀਆਂ ਜੋ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਵਿਚ ਸਹਾਈ ਹੋਣਗੀਆਂ |
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਕੀਤਾ ਬਲਾਕ ਭਾਦਸੋਂ-2 ਦੀਆਂ ਖੇਡਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨਿਰਮਲ ਸਿੰਘ ਭੱਟੀਆਂ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।