26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਲੱਕੜ ਦੇ ਗੁਦਾਮ ਨੂੰ ਲੱਗੀ ਅੱਗ

ਅਜੀਤ ਡੈਸਕ 18-10-2025
ਪਾਤੜਾਂ, 17 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਥਾਨਕ ਸਹਿਰ ਦੇ ਪੰਜ ਕਿੱਲਿਆਂ ਵਾਲਾ ਫੜ ਦੇ ਨਜ਼ਦੀਕ ਇਕ ਗੋਦਾਮ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ ਜਿਸ ਦੀ ਸੂਚਨਾ ਮਿਲਦਿਆਂ ਹੀ ਸ਼ਾਹ ਸਤਿਨਾਮ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਮੌਕੇ 'ਤੇ ਪੁੱਜ ਕੇ ਸ਼ਹਿਰ ਵਾਸੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਗ 'ਤੇ ਕਾਬੂ ਪਾਇਆ | ਇਸ ਬਾਰੇ ਜਾਣਕਾਰੀ ਦਿੰਦਿਆਂ ਗੋਦਾਮ ਦੇ ਮਾਲਕ ਰਮਾ ਕਾਂਤ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਹੀ ਵੇਚਣ ਲਈ 250 ਕੁਇੰਟਲ ਲੱਕੜ ਲੇ ਕੇ ਆਇਆ ਸੀ ਜਿਸ ਨੂੰ ਅਚਾਨਕ ਅੱਗ ਲੱਗ ਗਈ | ਧੂੰਆਂ ਨਿਕਲਦਾ ਦੇਖ ਜਦੋਂ ਮੈ ਰੌਲਾ ਪਾਇਆ ਅਤੇ ਇਸ ਦੀ ਸੂਚਨਾ ਮਿਲਣ 'ਤੇ ਪੁੱਜੇ ਡੇਰਾ ਪ੍ਰੇਮੀਆਂ ਅਤੇ ਆਮ ਲੋਕਾਂ ਨੇ ਬਹੁਤ ਹੀ ਘੱਟ ਸਮੇਂ 'ਚ ਅੱਗ 'ਤੇ ਕਾਬੂ ਪਾ ਕੇ ਵੱਡਾ ਨੁਕਸਾਨ ਹੋਣੋਂ ਬਚਾਇਆ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਣਵੀਰ ਸਿੰਘ ਨੇ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਜਵਾਨ ਸ਼ਹਿਰ 'ਚ ਕਿਧਰੇ ਵੀ ਕੋਈ ਆਗਜਨੀ ਹੁੰਦੀ ਹੈ ਤੁਰੰਤ ਪੁੱਜ ਕੇ ਬਿਨਾਂ ਕਿਸੇ ਸਵਾਰਥ ਦੇ ਇਨਸਾਨੀਅਤ ਦੀ ਸੇਵਾ ਕਰਦੇ ਹਨ ਜਿਸ ਦੀ ਜਿੰਨੀ ਤਾਰੀਫ਼ ਕੀਤੀ ਜਾਵੇ ਉਨੀ ਹੀ ਘੱਟ ਹੈ | ਇਸ ਮੌਕੇ ਸਮਾਣਾ ਤੋਂ ਫਾਇਰ ਬਿ੍ਗੇਡ ਵੀ ਪੁੱਜੀ ਹੋਈ ਸੀ ਅਤੇ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ 'ਚ ਪੂਰੀ ਮਦਦ ਕੀਤੀ ਗਈ |
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਧਰਨਾ, ਆਗੂ ਬਿਜਲੀ ਨਿਗਮ ਦੇ ਮੈਨੇਜਰ ਦੀ ਬੇਰੁਖ਼ੀ ਤੋਂ ਅੱਕੇ ਅਗਲੀ ਖ਼ਬਰ ਜ਼ਹਿਰੀਲੀ ਚੀਜ਼ ਖਾਣ ਨਾਲ ਕਿਸਾਨ ਦੀਆਂ ਤਿੰਨ ਮੱਝਾਂ ਮਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।