26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੁਰਾਣੀ ਤਕਰਾਰਬਾਜ਼ੀ ਦੇ ਚਲਦਿਆਂ ਘਰ 'ਚ ਵੜ ਕੇ ਕੀਤੀ ਕੁੱਟਮਾਰ, ਡੇਢ ਦਰਜਨ ਦੇ ਕਰੀਬ ਨਾਮਜ਼ਦ

ਅਜੀਤ ਡੈਸਕ 18-10-2025
ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਪੁਰਾਣੀ ਤਕਰਾਰਬਾਜ਼ੀ ਦੇ ਚੱਲਦਿਆਂ ਘਰ ਅੰਦਰ ਦਾਖ਼ਲ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਪਿੰਡ ਭੇਡਵਾਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੀ 14 ਅਕਤੂਬਰ ਦੀ ਰਾਤ ਨੂੰ ਉਹ ਆਪਣੇ ਘਰ ਦੇ ਵਿਹੜੇ 'ਚ ਘੁੰਮ ਰਿਹਾ ਸੀ | ਇਸ ਦੌਰਾਨ ਸੱਚਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਛੋਟੀ ਸਲੌੜੀ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ, ਮਹਿਕ ਸਿੰਘ ਪੁੱਤਰ ਦੀਪ ਸਿੰਘ, ਦੀਪ ਸਿੰਘ ਵਾਸੀ ਪਿੰਡ ਟਹਿਲਪੁਰਾ ਅਤੇ ਉਨ੍ਹਾਂ ਦੇ ਨਾਲ 12-13 ਅਣਪਛਾਤੇ ਵਿਅਕਤੀ ਪੁਰਾਣੀ ਤਕਰਾਰਬਾਜ਼ੀ ਦੇ ਚੱਲਦਿਆਂ ਤੇਜ਼ ਹਥਿਆਰਾਂ ਸਮੇਤ ਉਸ ਦੇ ਘਰ ਅੰਦਰ ਦਾਖ਼ਲ ਹੋ ਗਏ ਤੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਉਕਤ ਕਰੀਬ ਡੇਢ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕਿਸਾਨ ਭਰਾ ਆਪਣੀ ਝੋਨੇ ਦੀ ਫ਼ਸਲ ਪਕਾ ਕੇ ਅਤੇ ਸੁਕਾ ਕੇ ਹੀ ਮੰਡੀ 'ਚ ਲੈ ਕੇ ਆਉਣ-ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਅਗਲੀ ਖ਼ਬਰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਧਰਨਾ, ਆਗੂ ਬਿਜਲੀ ਨਿਗਮ ਦੇ ਮੈਨੇਜਰ ਦੀ ਬੇਰੁਖ਼ੀ ਤੋਂ ਅੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।