ਸਮਾਣਾ, 17 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਨੇੜੇ ਦੇ ਪਿੰਡ ਫਤਹਿਪੁਰ ਗੁਰਦੁਆਰਾ ਜਿੱਤ ਸਾਹਿਬ ਵਿਖੇ ਇਲਾਕੇ ਦੀ ਸੰਗਤ ਵਲੋਂ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ | ਸੰਤ ਬਾਬਾ ਰਣਜੋਧ ਸਿੰਘ ਨੇ ਦੱਸਿਆ ਕਿ 22 ਅਕਤੂਬਰ ਦਿਨ ਬੁੱਧਵਾਰ ਨੂੰ ਨਗਰ ਕੀਰਤਨ ਮੁਹੱਲਾ ਸਵੇਰੇ 9 ਵਜੇ ਆਰੰਭ ਹੋਵੇਗਾ | 23 ਤੋਂ 25 ਅਕਤੂਬਰ ਤੱਕ ਰੋਜਾਨਾ ਸ਼ਾਮ 6 ਤੋਂ 9 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ | 26 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅੰਮਿ੍ਤ ਸੰਚਾਰ ਹੋਵੇਗਾ ਤੇ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ | ਇੰਨਾ ਪ੍ਰੋਗਰਾਮਾਂ ਵਿਚ ਬਾਬਾ ਵਿਸ਼ਵ ਪ੍ਰਤਾਪ ਸਿੰਘ ਗੁਰਦੁਆਰਾ ਥੜ੍ਹਾ ਸਾਹਿਬ, ਗਿਆਨੀ ਅਤਰ ਸਿੰਘ ਕਲੇਰ, ਕਥਾ ਵਾਚਕ ਭਾਈ ਬੇਅੰਤ ਸਿੰਘ ਸਮੇਤ ਹੋਰ ਵੀ ਕਈ ਰਾਗੀ ਢਾਡੀ ਤੇ ਪ੍ਰਚਾਰਕ ਸੰਗਤਾਂ ਨੂੰ ਨਿਹਾਲ ਕਰਨਗੇ |