ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਦੀਵਾਲੀ ਮੌਕੇ 'ਦ ਮਿਲੇਨੀਅਮ ਸਕੂਲ' ਵਲੋਂ ਘੁਮਿਆਰ ਦੇ ਕਿੱਤੇ ਨੂੰ ਮੁੜ ਸੁਰਜੀਤ ਕਰਨ ਦਾ ਉਪਰਾਲਾ 'ਦ ਮਿਲੇਨੀਅਮ ਸਕੂਲ' ਦੇ ਵਿਹੜੇ 'ਚ ਦੀਵਾਲੀ ਦਾ ਤਿਉਹਾਰ ਨੂੰ ਮੁਖ ਰੱਖ ਕੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸ਼ੁਭ ਮੌਕੇ 'ਤੇ ਕਿੰਡਰਗਾਰਟਨ ਦੇ ਵਿਦਿਆਰਥੀ ਰੰਗ-ਬਿਰੰਗੀਆਂ ਪੋਸ਼ਾਕਾਂ 'ਚ ਆਏ | ਇਸ ਦਿਨ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਇਕ ਘੁਮਿਆਰ ਨੂੰ ਸੱਦਾ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮੌਕੇ ਦਾ ਲਾਭ ਉਠਾਉਂਦਿਆਂ ਆਪਣੇ ਹੱਥਾਂ ਨਾਲ ਮਿੱਟੀ ਦੇ ਦੀਵੇ ਬਣਾਏ, ਜੋ ਕਿ ਅਲੋਪ ਹੋ ਰਹੇ ਰਵਾਇਤੀ ਕਿੱਤੇ ਨੂੰ ਮੁੜ ਸੁਰਜੀਤ ਕਰਨ ਲਈ ਸਾਰਥਿਕ ਕਦਮ ਸੀ | ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਲੋੜਵੰਦਾਂ ਦੀ ਮਦਦ ਲਈ ਇਕ ਦੀਵਿਆਂ ਦੀ ਦੁਕਾਨ ਲਗਾਈ ਗਈ | ਜਿਸ ਤੋਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ-ਚੜ੍ਹ ਕੇ ਇਹ ਦੀਵੇ ਖ਼ਰੀਦੇ, ਜਿਸ ਨਾਲ ਇਹ ਸਮਾਗਮ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ ਬਣ ਗਿਆ | ਘੁਮਿਆਰ ਵਲੋਂ ਇਸ ਅਲੋਪ ਹੋ ਰਹੇ ਕਿੱਤੇ ਨੂੰ ਬਚਾਉਣ ਲਈ ਕੀਤੇ ਗਏ ਇਸ ਉਪਰਾਲੇ ਲਈ ਸਕੂਲ ਦੀ ਪਿ੍ੰਸੀਪਲ, ਹਰਪ੍ਰੀਤ ਪੰਧੇਰ ਦਾ ਤਹਿ ਦਿਲੋਂ ਧੰਨਵਾਦ ਕੀਤਾ | ਅੰਤ ਵਿਚ ਪਿ੍ੰਸੀਪਲ ਵਲੋਂ ਸਮੂਹ ਸਕੂਲ ਪਰਿਵਾਰ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |