ਰਾਜਪੁਰਾ, 17 ਅਕਤੂਬਰ (ਰਣਜੀਤ ਸਿੰਘ)-ਨੇੜਲੇ ਪਿੰਡ ਖਰਾਜਪੁਰ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿਤੇ ਗਏ | ਇਹ ਚੈੱਕ 38 ਹੜ੍ਹ ਪੀੜਤ ਪਰਿਵਾਰਾਂ ਵਿਚੋਂ 10 ਪਰਿਵਾਰਾਂ ਨੂੰ ਇਕ ਕਰੋੜ 73 ਲੱਖ ਦੇ ਚੈੱਕ ਦਿੱਤੇ ਗਏ | ਇਸ ਮੌਕੇ 'ਤੇ ਨੀਨਾ ਮਿੱਤਲ ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਗਈ ਮਿਸ਼ਨ ਚੜ੍ਹਦੀਕਲਾ ਤਹਿਤ ਹਰ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਹੜ੍ਹ ਪੀੜਤ ਪਰਿਵਾਰ ਨੂੰ ਮੁਆਵਜ਼ੇ ਤੋਂ ਵਾਂਝਾ ਨਹੀ ਰੱਖਿਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਮੁਆਵਜ਼ੇ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ ਹੈ ਤਾਂ ਕਿ ਹਰ ਪੀੜਤ ਪਰਿਵਾਰ ਤੱਕ ਸਰਕਾਰ ਵਲੋਂ ਦਿੱਤੀ ਜਾ ਰਹੀ ਸਹਾਇਤਾ ਰਾਸ਼ੀ ਪੁੱਜ ਸਕੇ | ਉਨ੍ਹਾਂ ਨੇ ਕਿਹਾ ਕਿ ਇਸ ਸੰਕਟਮਈ ਘੜੀ ਵਿਚ ਮਾਨ ਸਰਕਾਰ ਨੇ ਬੇਮਿਸਾਲ ਤਰੀਕੇ ਨਾਲ ਹਰੇਕ ਪੀੜਤ ਤੱਕ ਪਹੁੰਚ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਸੰਕਟ ਦੇ ਸਮੇਂ ਲੋਕਾਂ ਦਾ ਇਕ ਦੂਜੇ ਨਾਲ ਚਟਾਨ ਵਾਂਗ ਖੜਨਾ ਹੀ ਮਿਸ਼ਨ ਚੜ੍ਹਦੀਕਲਾ ਦਾ ਮੂਲ ਮੰਤਵ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਕਿਉਂਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨਾਂ ਵਿਚ ਹਰ ਪੀੜਤ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ | ਇਸ ਮੌਕੇ 'ਤੇ ਐੱਸ.ਡੀ.ਐਮ. ਅਵੀਕੇਸ਼ ਗੁਪਤਾ ਅਤੇ ਪਿੰਡ ਦੇ ਕਿਸਾਨ ਹਾਜ਼ਰ ਸਨ |