24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬੀ ਯੂਨੀਵਰਸਿਟੀ ਵਿਖੇ 'ਗਰੀਨ ਦੀਵਾਲੀ ਕਲੀਨ ਦੀਵਾਲੀ' ਸੰਬੰਧੀ ਜਾਗਰੂਕਤਾ ਰੈਲੀ ਕਰਵਾਈ

ਅਜੀਤ ਡੈਸਕ 18-10-2025
ਪਟਿਆਲਾ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨੌਲਜੀ ਵਲੋਂ ਵਾਤਾਵਰਣ ਐਜੂਕੇਸ਼ਨ ਪ੍ਰੋਗਰਾਮ ਅਧੀਨ ਯੂਨੀਵਰਸਿਟੀ ਦੇ ਈਕੋ ਕਲੱਬ, ਐੱਨ. ਐੱਸ. ਐੱਸ. ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ਼ 'ਗਰੀਨ ਦੀਵਾਲੀ ਕਲੀਨ ਦੀਵਾਲੀ' ਮਨਾਉਣ ਲਈ ਇਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਣ ਬਚਾਉਣ ਹਿਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਨਾ ਸੀ ਤਾਂ ਜੋ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਦਾ ਹੋਕਾ ਘਰ-ਘਰ ਤੱਕ ਪਹੁੰਚਾਉਣ ਵਿੱਚ ਮਦਦ ਕਰਨ | ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਨੂੰ ਇਸ ਤਰਾਂ ਦੇ ਜਾਗਰੂਕ ਪ੍ਰੋਗਰਾਮ ਲੜੀਵਾਰ ਕਰਨੇ ਚਾਹੀਦੇ ਹਨ ਤਾਂ ਜੋ ਲੋਕਾਈ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ | ਈਕੋ ਕਲੱਬ ਦੇ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਇਸ ਜਾਗਰੂਤਾ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਇਸ ਦੇ ਮਨੋਰਥ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਪ੍ਰੋਗਰਾਮ ਵਿੱਚ ਅਡੀਸ਼ਨਲ ਡੀਨ ਵਿਦਿਆਰਥੀ ਡਾ. ਜਗਪ੍ਰੀਤ ਕੌਰ, ਪ੍ਰੋਵੋਸਟ ਸੁਖਵਿੰਦਰ ਸਿੰਘ ਸਰਾਂ, ਡਾ. ਅਭਿਨਵ ਭੰਡਾਰੀ, ਡਾ. ਚਰਨਜੀਵ ਸਿੰਘ ਸਰੋਆ ਅਤੇ ਡਾ. ਲਖਵੀਰ ਸਿੰਘ ਸਮੇਤ ਈਕੋ ਕਲੱਬ ਦੇ ਮੈਂਬਰਾਂ ਅਤੇ ਐੱਨ. ਐੱਸ. ਐੱਸ ਵਲੰਟੀਅਰਾਂ ਨੇ ਭਾਗ ਲਿਆ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਸਾਹਿਬ ਦਾ 350ਵਾਂ ਸ਼ਹੀਦੀ ਦਿਵਸ ਦੇ ਸੰਬੰਧ 'ਚ ਸਿਹਤ ਨਿਰੀਖਣ ਕੈਂਪ ਲਗਾਇਆ ਅਗਲੀ ਖ਼ਬਰ ਨਸ਼ੇ ਦਾ ਕਾਰੋਬਾਰੀ ਕਹਿ ਕੇ ਆਮ ਲੋਕਾਂ ਦੇ ਘਰ ਢਾਹੁਣੇ ਗਲਤ-ਪਰਨੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।