30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਤੇਜ਼ ਰਫ਼ਤਾਰ ਟਰਾਲੇ ਹੇਠ ਆ ਕੇ ਨੌਂ ਸਾਲਾ ਬੱਚੇ ਦੀ ਮੌਤ

ਅਜੀਤ ਡੈਸਕ 20-10-2025
ਨਾਭਾ, 19 ਅਕਤੂਬਰ (ਕਰਮਜੀਤ ਸਿੰਘ)-ਨਾਭਾ ਸ਼ਹਿਰ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ 9 ਸਾਲ ਦੇ ਬੱਚੇ ਦੀ ਮੌਤ ਹੋ ਗਈ | ਹਾਦਸਾ ਨਾਭਾ ਦੇ ਹੋਟਲ ਸਰਪ੍ਰੀਆ ਦੇ ਨੇੜੇ ਵਾਪਰਿਆ, ਜਦੋਂ ਸਪੇਅਰ ਪਾਰਟਸ ਨਾਲ ਭਰਿਆ ਇਕ ਤੇਜ ਰਫ਼ਤਾਰ ਟਰਾਲਾ ਬੇਕਾਬੂ ਹੋ ਗਿਆ ਅਤੇ ਇਕ ਐਕਟੀਵਾ ਨਾਲ ਟਕਰਾ ਗਿਆ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਬੱਚਾ ਨਿਹਾਲ, ਜੋ ਨਾਭਾ ਦੀ ਜਸਪਾਲ ਕਾਲੋਨੀ ਦਾ ਰਹਿਣ ਵਾਲਾ ਤੇ ਤੀਸਰੀ ਜਮਾਤ ਦਾ ਵਿਦਿਆਰਥੀ ਸੀ, ਆਪਣੀ ਮਾਂ ਨਾਲ ਆਪਣੇ ਨਾਨਕੇ ਘਰ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ | ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੇ ਟਰਾਲੇ ਨੇ ਅਚਾਨਕ ਕੱਟ ਮਾਰ ਦਿੱਤਾ, ਜਿਸ ਕਾਰਨ ਐਕਟੀਵਾ ਦਾ ਸੰਤੁਲਨ ਬਿਗੜ ਗਿਆ | ਮਾਂ ਸੜਕ ਦੇ ਕੱਚੇ ਹਿੱਸੇ 'ਚ ਡਿਗ ਗਈ, ਜਦਕਿ ਉਸ ਦਾ 9 ਸਾਲਾ ਪੁੱਤਰ ਟਰਾਲੇ ਦੇ ਪਹੀਏ ਹੇਠ ਆ ਗਿਆ | ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋਏ ਅਤੇ ਬੱਚੇ ਨੂੰ ਟਰਾਲੇ ਹੇਠੋਂ ਕੱਢ ਕੇ ਸਿਵਲ ਹਸਪਤਾਲ ਨਾਭਾ ਪਹੁੰਚਾਇਆ ਪਰ ਡਾਕਟਰਾਂ ਨੇ ਬੱਚੇ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ 'ਤੇ ਤੁਰੰਤ ਮੌਕੇ 'ਤੇ ਪਹੁੰਚਿਆ ਗਿਆ | ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸੀ ਡਰਾਈਵਰ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਐਲੀਮੈਂਟਰੀ ਸਕੂਲ ਮੂੰਗੋ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੀ.ਐਸ. ਬੈਂਸ ਲਿਬਰਲਜ ਹਾਕੀ ਟੂਰਨਾਮੈਂਟ 14 ਦਸੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।