31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਜੀ. ਬੀ. ਆਈ. ਸਕੂਲ 'ਚ ਮਨਾਇਆ 'ਸਤਰਕਤਾ ਜਾਗਰੂਕਤਾ ਹਫ਼ਤਾ'

ਅਜੀਤ ਡੈਸਕ 20-10-2025
ਨਾਭਾ, 19 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ 'ਚ ਐਚ.ਪੀ.ਸੀ.ਐਲ. (ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਡ) ਦੇ ਵਿਜੀਲੈਂਸ ਵਿਭਾਗ ਵਲੋਂ ''ਸਤਰਕਤਾ ਜਾਗਰੂਕਤਾ ਹਫ਼ਤਾ'' ਬਹੁਤ ਹੀ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਐੱਚ.ਪੀ.ਸੀ.ਐਲ. ਵਲੋਂ ਮਨੀ ਬਾਂਸਲ ਏਰੀਆ ਮੈਨੇਜਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਆਯੋਜਿਤ ਇਸ ਹਫ਼ਤੇ ਦਾ ਉਦੇਸ਼ ਵਿਦਿਆਰਥੀਆਂ ਵਿਚ ਇਮਾਨਦਾਰੀ, ਨਿਸ਼ਠਾ ਅਤੇ ਭਿ੍ਸ਼ਟਾਚਾਰ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਸੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ ਗਿਆ, ਜਿਸ ਨਾਲ ਉਨ੍ਹਾਂ ਵਿਚ ਨੈਤਿਕ ਮੁੱਲਾਂ ਅਤੇ ਸਮਾਜਿਕ ਚੇਤਨਾ ਦੀ ਭਾਵਨਾ ਮਜ਼ਬੂਤ ਹੋਈ |
ਵਿਦਿਆਰਥੀਆਂ ਨੇ ''ਸੇ ਨੋ ਟੂ ਕਰੱਪਸ਼ਨ'' ਅਤੇ ''ਕਰੱਪਸ਼ਨ-ਸੁਸਾਇਟੀਜ਼ ਇਵਿਲ'' ਵਿਸ਼ਿਆਂ 'ਤੇ ਪੋਸਟਰ ਤਿਆਰ ਕੀਤੇ ਅਤੇ ਆਪਣੀ ਰਚਨਾਤਮਿਕਤਾ ਰਾਹੀਂ ਇਹ ਸੰਦੇਸ਼ ਦਿੱਤਾ ਕਿ ਇਮਾਨਦਾਰੀ ਸਭ ਤੋਂ ਵੱਡੀ ਪੂੰਜੀ ਹੈ | ਚੇਅਰਮੈਨ ਸੰਦੀਪ ਬਾਂਸਲ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਤਰਕਤਾ ਸਿਰਫ ਇਕ ਹਫ਼ਤੇ ਦਾ ਉਤਸਵ ਨਹੀਂ, ਸਗੋਂ ਇਹ ਜੀਵਨ ਦਾ ਸਥਾਈ ਸੰਸਕਾਰ ਬਣਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਦੋਂ ਹਰ ਵਿਅਕਤੀ ਆਪਣੇ ਕਰਤੱਵਾਂ ਨੂੰ ਨਿਸ਼ਠਾ ਨਾਲ ਨਿਭਾਏਗਾ, ਤਦ ਹੀ ਸੱਚਾ ਸਾਸ਼ਨ ਸੰਭਵ ਹੋਵੇਗਾ | ਸਕੂਲ ਪਿ੍ੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਭਿ੍ਸ਼ਟਾਚਾਰ ਸਿਰਫ ਇਕ ਅਪਰਾਧ ਨਹੀਂ, ਸਗੋਂ ਸਮਾਜ ਦੀ ਪ੍ਰਗਤੀ ਵਿਚ ਸਭ ਤੋਂ ਵੱਡੀ ਰੁਕਾਵਟ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਹਰ ਵਿਅਕਤੀ ਨੂੰ ਆਪਣੇ ਪੱਧਰ 'ਤੇ ਸਤਰਕ ਅਤੇ ਇਮਾਨਦਾਰ ਰਹਿ ਕੇ ਇਸ ਬੁਰਾਈ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਐਲੀਮੈਂਟਰੀ ਸਕੂਲ ਮੂੰਗੋ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।