31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਦੀ ਇਨਕਮ ਟੈਕਸ ਵਿਭਾਗ 'ਚ ਭਰਤੀ

ਮੀਰਾਂਪੁਰ ਕਾਲਜ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਵਿਦਿਆਰਥੀ ਤੁਸ਼ਾਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ | ਅਜੀਤ ਤਸਵੀਰ <br/> 20-10-2025
ਦੇਵੀਗੜ੍ਹ, 19 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਬੀ.ਕਾਮ. ਦੇ ਇਕ ਵਿਦਿਆਰਥੀ ਤੁਸ਼ਾਰ ਨੇ ਸਟਾਫ਼ ਸਿਲੈੱਕਸ਼ਨ ਕਮਿਸ਼ਨ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਨਕਮ ਟੈਕਸ ਵਿਭਾਗ ਵਿਚ ਨੌਕਰੀ ਪ੍ਰਾਪਤ ਕੀਤੀ ਹੈ | ਵਿਦਿਆਰਥੀ ਦੀ ਇਸ ਪ੍ਰਾਪਤੀ ਨਾਲ ਕਾਲਜ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਇਹ ਵਿਦਿਆਰਥੀ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ, ਜਿਸ ਨਾਲ ਉਸ ਨੇ ਨਾ ਸਿਰਫ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ, ਬਲਕਿ ਕਾਲਜ ਦਾ ਵੀ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਕਾਲਜ ਦੇ ਅਧਿਆਪਕ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਹੀ ਨਹੀਂ, ਸਗੋਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵੀ ਪ੍ਰੇਰਿਤ ਕਰਦੇ ਹਨ | ਇਸ ਮੌਕੇ ਧਰਮ ਅਧਿਐਨ ਮੰਚ ਦੇ ਕਨਵੀਨਰ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਵਿਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ | ਜੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਅਤੇ ਪ੍ਰੇਰਨਾ ਮਿਲੇ, ਤਾਂ ਉਹ ਕਿਸੇ ਵੀ ਖੇਤਰ ਵਿਚ ਆਪਣੀ ਪਛਾਣ ਬਣਾ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਐੱਸ.ਐੱਸ.ਸੀ. ਪ੍ਰੀਖਿਆ ਪਾਸ ਕਰਨਾ ਵਿਦਿਆਰਥੀ ਦੀ ਦਿ੍ੜ ਇੱਛਾ ਸ਼ਕਤੀ ਤੇ ਆਤਮ ਵਿਸ਼ਵਾਸ ਦਾ ਸਪਸ਼ਟ ਪ੍ਰਮਾਣ ਹੈ | ਇਸ ਸਫਲਤਾ 'ਤੇ ਤੁਸ਼ਾਰ ਦੇ ਪਿਤਾ ਭਾਵੁਕ ਹੁੰਦੇ ਨਜ਼ਰ ਆਏ | ਉਨ੍ਹਾਂ ਦੱਸਿਆ ਕਿ ਬੇਟੇ ਤੁਸ਼ਾਰ ਨੇ ਪੜ੍ਹਾਈ ਦੇ ਨਾਲ-ਨਾਲ ਪ੍ਰਾਈਵੇਟ ਨੌਕਰੀ ਕਰਕੇ ਆਪਣੀ ਪੜ੍ਹਾਈ ਦਾ ਖਰਚਾ ਕਢਿਆ | ਤੁਸ਼ਾਰ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਅਧਿਆਪਕਾਂ ਸਿਰ ਬੰਨਿ੍ਹਆ | ਇਸ ਮੌਕੇ ਬੀ.ਕਾਮ. ਦੇ ਅਧਿਆਪਕ ਡਾ. ਨਿਸ਼ੂ ਗਰਗ ਨੇ ਵੀ ਵਿਦਿਆਰਥੀ ਤੁਸ਼ਾਰ ਨੂੰ ਵਧਾਈ ਦਿੱਤੀ ਅਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਟਰੱਸਟ ਨੰਡਿਆਲੀ ਵਲੋਂ ਚੇਅਰਮੈਨ ਚੰਦੂਆ ਸਨਮਾਨਿਤ ਅਗਲੀ ਖ਼ਬਰ ਦੀਵਾਲੀ ਦੀ ਆਮਦ ਮੌਕੇ ਸ਼ਾਮ ਸਮਾਜ ਸੇਵਾ ਆਸ਼ਰਮ ਵਲੋਂ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।