31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਅਮਰ ਸ਼ਹੀਦ ਮੋਤੀ ਰਾਮ ਮਹਿਰਾ ਟਰੱਸਟ ਨੰਡਿਆਲੀ ਵਲੋਂ ਚੇਅਰਮੈਨ ਚੰਦੂਆ ਸਨਮਾਨਿਤ

ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੂੰ ਸਨਮਾਨਿਤ ਕਰਦੇ ਹੋਏ ਟਰੱਸਟ ਦੇ ਅਹੁਦੇਦਾਰ | ਅਜੀਤ ਤਸਵੀਰ <br/> 20-10-2025
ਬਨੂੜ, 19 ਅਕਤੂਬਰ (ਭੁਪਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਨੰਡਿਆਲੀ ਵਲੋਂ ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨ ਸਮਾਰੋਹ ਬਾਰੇ ਜਾਣਕਾਰੀ ਦਿੰਦੇ ਹੋਏ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਅਹੁਦੇਦਾਰਾਂ ਰਾਮ ਸਿੰਘ ਨੰਡਿਆਲੀ, ਕਰਨੈਲ ਸਿੰਘ ਪੂਰੀ, ਚੰਨਣ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ, ਸੁਭਾਸ਼ ਸ਼ਰਮਾ ਵਾਈਸ ਚੇਅਰਮੈਨ ਵਾਟਰ ਤੇ ਸੀਵਰੇਜ ਬੋਰਡ ਪੰਜਾਬ ਅਤੇ ਗੁਰਨਾਮ ਸਿੰਘ ਮਹਿਰਾ ਨੂੰ ਟਰੱਸਟ ਵਲੋਂ ਯਾਦਗਾਰੀ ਚਿੰਨ੍ਹ ਤੇ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਖੇਡ ਸਟੇਡੀਅਮ ਲਲੌਛੀ 'ਚ ਬਲਾਕ ਪੱਧਰੀ ਖੇਡਾਂ ਕਰਵਾਈਆਂ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਦੀ ਇਨਕਮ ਟੈਕਸ ਵਿਭਾਗ 'ਚ ਭਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।