31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪੰਜਾਬੀ 'ਵਰਸਿਟੀ ਵਿਖੇ 'ਕਲਾ ਰੂਪਾਂ ਰਾਹੀਂ ਰਚਨਾਤਮਿਕ ਪ੍ਰਕਿਰਿਆ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਦੌਰਾਨ ਵਿਚਾਰ ਸਾਂਝੇ ਕਰਦੇ ਹੋਏ ਕੁਲਪਤੀ ਡਾ. ਜਗਦੀਪ ਸਿੰਘ ਨਾਲ ਅਧਿਆਪਕ ਅਜੀਤ ਤਸਵੀਰ | ਅਜੀਤ ਤਸਵੀਰ <br/> 20-10-2025
ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੋਭਾ ਸਿੰਘ ਫਾਈਨ ਆਰਟਸ ਵਿਭਾਗ ਅਤੇ 'ਅਜਾਇਬ ਘਰ ਅਤੇ ਕਲਾ ਗੈਲਰੀ' ਵਲੋਂ ਸਾਂਝੇ ਤੌਰ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | 'ਕਲਾ ਰੂਪਾਂ ਰਾਹੀਂ ਰਚਨਾਤਮਿਕ ਪ੍ਰਕਿਰਿਆ ਇਕ ਬਹੁ-ਅਨੁਸ਼ਾਸਨੀ ਦਿ੍ਸ਼ਟੀਕੋਣ' ਵਿਸ਼ੇ 'ਤੇ ਕਰਵਾਏ ਇਸ ਸੈਮੀਨਾਰ ਦਾ ਉਦਘਾਟਨ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਅਤੇ ਵਿਦਿਆਰਥੀਆਂ ਵਿਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਦੇ ਮਾਮਲੇ ਵਿਚ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਹੀ ਮੋਹਰੀ ਰਹੀ ਹੈ | ਉਨ੍ਹਾਂ ਰਚਨਾਤਮਿਕਤਾ ਦੇ ਮਹੱਤਵ ਬਾਰੇ ਗੱਲ ਕਰਦਿਆਂ ਕਿਹਾ ਕਿ ਦੁਨੀਆਂ ਨੂੰ ਸੋਹਣਾ ਬਣਾਉਣ ਵਿਚ ਵੱਡਾ ਯੋਗਦਾਨ ਹਮੇਸ਼ਾ ਰਚਨਾਤਮਿਕ ਰੁਚੀਆਂ ਵਾਲੇ ਵਿਅਕਤੀਆਂ ਦਾ ਹੀ ਰਿਹਾ ਹੈ | ਉਦਘਾਟਨੀ ਸਮਾਰੋਹ ਮੌਕੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਅਤੇ ਡਾਇਰੈਕਟਰ, ਡਾਇਸਪੋਰਾ ਸਟੱਡੀਜ਼ ਡਾ. ਰਜਿੰਦਰ ਸਿੰਘ ਗਿੱਲ ਅਤੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਅਤੇ ਸਾਬਕਾ ਡੀਨ, ਅਕਾਦਮਿਕ ਮਾਮਲੇ ਪ੍ਰੋ. ਯਸ਼ਪਾਲ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੈਮੀਨਾਰ ਦਾ ਮੁੱਖ ਸੁਰ ਭਾਸ਼ਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਪੁੱਜੇ ਪ੍ਰੋ. ਐੱਮ.ਆਰ. ਖਾਨ ਨੇ ਦਿੱਤਾ | ਉਨ੍ਹਾਂ ਬਹੁ-ਅਨੁਸ਼ਾਸਨੀ ਦਿ੍ਸ਼ਟੀਕੋਣ ਦੇ ਹਵਾਲੇ ਤੋਂ ਗੱਲ ਕਰਦਿਆਂ ਕਲਾ ਰੂਪਾਂ ਰਾਹੀਂ ਰਚਨਾਤਮਿਕ ਪ੍ਰਕਿਰਿਆ ਦੇ ਵੱਖ-ਵੱਖ ਪੱਖਾਂ ਬਾਰੇ ਟਿੱਪਣੀਆਂ ਕੀਤੀਆਂ | ਸੈਮੀਨਾਰ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕੀਤੀ | ਡੀਨ ਖੋਜ ਪ੍ਰੋ. ਰਿਤੂ ਲਹਿਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਧੰਨਵਾਦੀ ਸ਼ਬਦ ਪ੍ਰੋ. ਭੀਮ ਇੰਦਰ ਸਿੰਘ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਪੇਸ਼ ਕੀਤੇ | ਵਿਭਾਗ ਮੁਖੀ ਡਾ. ਅੰਬਾਲਿਕਾ ਸੂਦ ਜੈਕਬ ਅਤੇ ਕੋਆਰਡੀਨੇਟਰ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਇਹ ਸੈਮੀਨਾਰ ਏਸੀਐਟਿਕ ਸੋਸਾਇਟੀ, ਮੁੰਬਈ ਦੇ ਆਨਰੇਰੀ ਫੈਲੋ ਪ੍ਰੋ. ਕੁਮੁਦ ਕਨਿਤਕਾਰ ਵਲੋਂ ਸਪਾਂਸਰ ਕੀਤਾ ਗਿਆ ਸੀ | ਦੂਜੇ ਦਿਨ ਦੇ ਪਹਿਲੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਡਾ. ਜਯੋਤੀ ਸ਼ਰਮਾ ਨੇ, ਦੂਜੇ ਸੈਸ਼ਨ ਦੀ ਪ੍ਰਧਾਨਗੀ ਡਾ. ਮੁਹੰਮਦ ਇਦਰੀਸ ਨੇ ਅਤੇ ਤੀਜੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਡਾ. ਹਰਪ੍ਰੀਤ ਕੌਰ ਨੇ ਕੀਤੀ |
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ 'ਚ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਦਰਸ਼ਨ ਸਿੰਘ ਆਸ਼ਟ ਅਗਲੀ ਖ਼ਬਰ ਖੇਡ ਸਟੇਡੀਅਮ ਲਲੌਛੀ 'ਚ ਬਲਾਕ ਪੱਧਰੀ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।