17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਜਾਗਿ੍ਤੀ ਯਾਤਰਾ ਅੱਜ ਪਹੁੰਚੇਗੀ ਨਾਭਾ 'ਚ

ਅਜੀਤ ਡੈਸਕ 23-10-2025
ਨਾਭਾ, 22 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜੋ ਜਾਗਿ੍ਤੀ ਯਾਤਰਾ ਸ਼ੁਰੂ ਕੀਤੀ ਗਈ ਸੀ ਉਹ 23 ਅਕਤੂਬਰ ਨੂੰ ਰਿਆਸਤੀ ਸ਼ਹਿਰ ਨਾਭਾ ਵਿਖੇ ਪਹੁੰਚ ਰਹੀ ਹੈ, ਜਿਸ ਦਾ ਹਲਕੇ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਨਾਭਾ ਅਤੇ ਇਲਾਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਇਸ ਮੌਕੇ ਜਿੱਥੇ ਸੰਗਤ ਗੁਰੂ ਸਾਹਿਬ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰ ਸਕੇਗੀ ਉੱਥੇ ਹੀ ਮੁੱਖ ਪਾਲਕੀ ਸਾਹਿਬ ਵਿਚ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਪਵਿੱਤਰ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਵੀ ਸੰਗਤ ਨੂੰ ਸੁਭਾਗ ਪ੍ਰਾਪਤ ਹੋਵੇਗਾ | ਵਿਧਾਇਕ ਦੇਵ ਮਾਨ ਨੇ ਜਿੱਥੇ ਇਲਾਕੇ ਦੀ ਸੰਗਤ ਨੂੰ ਇਸ ਮੌਕੇ ਲਾਹਾ ਲੈਣ ਦੀ ਬੇਨਤੀ ਕੀਤੀ ਹੈ ਉੱਥੇ ਹੀ ਉਨ੍ਹਾਂ ਕਿਹਾ ਕਿ ਇਸ ਮੌਕੇ ਸੰਗਤਾਂ ਲਈ ਲੰਗਰ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਜਾਗਿ੍ਤੀ ਯਾਤਰਾ ਉੱਪਰ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਵੀ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਇਹ ਜਾਗਿ੍ਤੀ ਯਾਤਰਾ ਦੇਸ਼ ਦੇ 9 ਸੂਬਿਆਂ ਬਿਹਾਰ, ਝਾਰਖੰਡ, ਉੜੀਸਾ, ਬੰਗਾਲ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਉੱਤਰਾਖੰਡ ਤੋਂ ਸ਼ੁਰੂ ਹੁੰਦੀ ਹੋਈ ਪੰਜਾਬ ਪਹੁੰਚ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਪਿਆਰੇ ਸਿੱਖਾਂ ਦੀ ਸ਼ਹੀਦੀ ਨੂੰ ਸਮਰਪਿਤ 350 ਸਾਲਾਂ ਦੇ ਸਮਾਗਮ ਵਿਚ ਹਿੱਸਾ ਲੈ ਰਹੇ ਹਾਂ | ਇਸ ਮੌਕੇ ਆਪ ਆਗੂ ਤੇਜਿੰਦਰ ਸਿੰਘ ਖਹਿਰਾ, ਹਰਪ੍ਰੀਤ ਸਿੰਘ ਪ੍ਰੀਤ ਕੌਂਸਲਰ, ਸੁਖਦੇਵ ਸਿੰਘ ਅਤੇ ਭੁਪਿੰਦਰ ਸਿੰਘ ਕੱਲਰ ਮਾਜਰੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਬਲਾਕ ਭਾਦਸੋਂ-2 ਦੀਆਂ ਖੇਡਾਂ ਅਮਿੱਟ ਪੈੜਾਂ ਛੱਡਦੀਆਂ ਹੋਈਆਂ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।