17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਘਨੌਰ ਬੱਸ ਸਟੈਂਡ ਦੀ 9 ਸਾਲਾਂ 'ਚ ਬਣ ਕੇ ਤਿਆਰ ਹੋਈ ਇਮਾਰਤ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ

ਅਜੀਤ ਡੈਸਕ 23-10-2025
ਘਨੌਰ, 22 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਘਨੌਰ ਜਿਸ ਨੂੰ ਅਕਸਰ ਪਛੜੇ ਇਲਾਕਿਆਂ ਵਿਚ ਗਿਣਿਆ ਜਾਂਦਾ ਹੈ, ਉੱਥੇ ਵਿਕਾਸ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਾਲਾਤ ਕੁਝ ਹੋਰ ਹੀ ਤਸਵੀਰ ਪੇਸ਼ ਕਰਦੇ ਹਨ | ਭਾਵੇਂ ਹਲਕੇ ਵਿਚ ਕਈ ਨਾਮੀ ਇੰਡਸਟਰੀ ਕੰਪਨੀਆਂ ਮੌਜੂਦ ਹਨ ਅਤੇ ਹਰੇਕ ਪਾਰਟੀ ਵਲੋਂ ਇਸ ਦੇ ਵਿਕਾਸ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਘਨੌਰ ਦੇ ਬੱਸ ਸਟੈਂਡ ਦੀ ਹਾਲਤ ਇਸ ਖੇਤਰ ਦੇ ਵਿਕਾਸ ਕਾਰਜਾਂ ਦੀ ਪੋਲ ਖੋਲ੍ਹਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ, 9 ਸਾਲਾਂ ਦੇ ਲੰਬੇ ਸਮੇਂ ਵਿਚ ਘਨੌਰ ਦੇ ਬੱਸ ਸਟੈਂਡ ਦੀ ਸਿਰਫ਼ ਬਿਲਡਿੰਗ ਹੀ ਤਿਆਰ ਹੋ ਸਕੀ ਹੈ, ਸਭ ਤੋਂ ਪਹਿਲਾਂ ਘਨੌਰ ਬੱਸ ਸਟੈਂਡ ਹੀ ਬਿਲਡਿੰਗ ਦਾ ਨੀਂਹ ਪੱਥਰ ਅਕਾਲੀ ਸਰਕਾਰ ਸਮੇਂ ਵਿਧਾਇਕ ਰਹੇ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ 24 ਅਕਤੂਬਰ 2016 ਨੂੰ ਰੱਖਿਆ ਗਿਆ ਅਤੇ ਉਸ ਤੋਂ ਬਾਅਦ ਜਿਸ ਦਾ ਦੋ ਵਾਰ ਉਦਘਾਟਨ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹੋ ਚੁੱਕਿਆ ਹੈ | ਲੱਖਾਂ ਰੁਪਏ ਦੀ ਲਾਗਤ ਨਾਲ ਬਣੀ ਇਹ ਬਿਲਡਿੰਗ ਬੁਨਿਆਦੀ ਸਹੂਲਤਾਂ ਤੋਂ ਪੂਰੀ ਤਰ੍ਹਾਂ ਵਾਂਝੀ ਹੈ | ਸਵਾਰੀਆਂ ਨੂੰ ਇੱਥੇ ਪੀਣ ਵਾਲਾ ਸਾਫ਼ ਪਾਣੀ ਤੱਕ ਉਪਲਬਧ ਨਹੀਂ ਹੈ ਅਤੇ ਸਫ਼ਾਈ ਦਾ ਵੀ ਬੁਰਾ ਹਾਲ ਹੈ | ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਤਕਰੀਬਨ ਇੱਕ ਦਹਾਕੇ ਵਿਚ ਬਿਲਡਿੰਗ ਬਣਨ ਦੇ ਬਾਵਜੂਦ, ਬੱਸ ਸਟੈਂਡ 'ਤੇ ਆਉਣ-ਜਾਣ ਵਾਲੀਆਂ ਸਵਾਰੀਆਂ ਲਈ ਬੈਠਣ ਲਈ ਕੁਰਸੀਆਂ ਤੱਕ ਨਹੀਂ ਲਗਾਈਆਂ ਗਈਆਂ | ਸਵਾਰੀਆਂ ਨੂੰ ਖੜ੍ਹੇ ਹੋ ਕੇ ਜਾਂ ਜ਼ਮੀਨ 'ਤੇ ਬੈਠ ਕੇ ਬੱਸਾਂ ਦੀ ਉਡੀਕ ਕਰਨੀ ਪੈਂਦੀ ਹੈ | ਇਸ ਦੌਰਾਨ, ਜਦੋਂ ਬੱਸ ਸਟੈਂਡ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵਿਅੰਗ ਕਰਦਿਆਂ ਕਿਹਾ, 9 ਸਾਲਾਂ ਵਿਚ ਘਨੌਰ ਬੱਸ ਸਟੈਂਡ ਦਾ ਵਿਕਾਸ ਇੰਨਾ ਜ਼ਿਆਦਾ ਹੋ ਚੁੱਕਿਆ ਹੈ ਕਿ ਹਾਲੇ ਤੱਕ ਇੱਥੇ ਕੁਰਸੀਆਂ ਤੱਕ ਨਹੀਂ ਲੱਗੀਆਂ | ਉਨ੍ਹਾਂ ਸਵਾਲ ਕੀਤਾ ਕਿ ਜਦੋਂ ਬੁਨਿਆਦੀ ਸਹੂਲਤਾਂ ਹੀ ਨਹੀਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਤਾਂ ਫਿਰ ਲੱਖਾਂ ਰੁਪਏ ਖਰਚ ਕੇ ਬਿਲਡਿੰਗ ਬਣਾਉਣ ਦਾ ਕੀ ਫ਼ਾਇਦਾ?
ਲੋਕਾਂ ਨੇ ਪ੍ਰਸ਼ਾਸਨ ਅਤੇ ਸਥਾਨਕ ਨੁਮਾਇੰਦਿਆਂ ਤੋਂ ਮੰਗ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਬੱਸ ਸਟੈਂਡ 'ਤੇ ਬੈਠਣ ਲਈ ਕੁਰਸੀਆਂ, ਪੀਣ ਵਾਲੇ ਪਾਣੀ ਅਤੇ ਸਫ਼ਾਈ ਵਰਗੀਆਂ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਉਣ ਤਾਂ ਜੋ ਆਮ ਲੋਕਾਂ ਨੂੰ ਹੋ ਰਹੀ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਪਿੰਡ ਜੈ ਨਗਰ 'ਚ ਰਣਜੋਧ ਸਿੰਘ ਹਡਾਣਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ ਅਗਲੀ ਖ਼ਬਰ ਭਾਦਸੋਂ 'ਚ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪੂਜਾ ਮਹਾਂਉਤਸਵ ਮੌਕੇ ਸਜਾਈ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।