17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਜੈ ਨਗਰ 'ਚ ਰਣਜੋਧ ਸਿੰਘ ਹਡਾਣਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅਜੀਤ ਡੈਸਕ 23-10-2025
ਦੇਵੀਗੜ੍ਹ, 22 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਲੋਕ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਰਹਿਣ ਵਾਲੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਅੱਜ ਪਿੰਡ ਜੈ ਨਗਰ ਵਿਖੇ ਇੱਕ ਮਹੱਤਵਪੂਰਨ ਸਮਾਜਿਕ ਪਹਿਲਕਦਮੀ ਕੀਤੀ | ਉਨ੍ਹਾਂ ਨੇ ਪਿੰਡ ਦੇ ਕਈ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ, ਜਿਸ ਨਾਲ ਇਨ੍ਹਾਂ ਪਰਿਵਾਰਾਂ ਨੂੰ ਇਸ ਮੁਸਕਲ ਸਮੇਂ ਵਿੱਚ ਵੱਡੀ ਰਾਹਤ ਮਿਲੀ ਹੈ | ਇਸ ਮੌਕੇ ਹਡਾਣਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਲੋੜਵੰਦ ਅਤੇ ਪਛੜੇ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਨੈਤਿਕ ਫ਼ਰਜ਼ ਹੈ | ਉਨ੍ਹਾਂ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਤੋਂ ਬਾਅਦ ਆਰਥਿਕ ਤੰਗੀ ਨੇ ਬਹੁਤ ਸਾਰੇ ਪਰਿਵਾਰਾਂ ਦੀ ਕਮਰ ਤੋੜ ਦਿੱਤੀ ਹੈ, ਅਤੇ ਇਸ ਮੁਸਕਲ ਸਮੇਂ ਵਿੱਚ ਉਨ੍ਹਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਹਿਯੋਗ ਦੇਣਾ ਅਤਿ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਰਾਸ਼ਨ ਵਿੱਚ ਆਟਾ, ਦਾਲਾਂ, ਚਾਵਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਿਲ ਹਨ, ਤਾਂ ਜੋ ਪਰਿਵਾਰਾਂ ਨੂੰ ਕੁਝ ਸਮੇਂ ਲਈ ਭੋਜਨ ਦੀ ਚਿੰਤਾ ਨਾ ਕਰਨੀ ਪਵੇ | ਇਸ ਮੌਕੇ 'ਤੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਹਡਾਣਾ ਦੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਰਣਜੋਧ ਸਿੰਘ ਹਡਾਣਾ ਹਮੇਸ਼ਾ ਹੀ ਪਿੰਡ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਰਹਿੰਦੇ ਹਨ ਅਤੇ ਉਨ੍ਹਾਂ ਦਾ ਇਹ ਕਦਮ ਸਮਾਜ ਸੇਵਾ ਲਈ ਇੱਕ ਪ੍ਰੇਰਨਾ ਸਰੋਤ ਹੈ | ਲੋੜਵੰਦ ਪਰਿਵਾਰਾਂ ਨੇ ਵੀ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ | ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਸਮਾਜ ਭਲਾਈ ਦੇ ਅਜਿਹੇ ਕਾਰਜ ਨਿਰੰਤਰ ਜਾਰੀ ਰੱਖਣਗੇ | ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ | ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਬਲਦੇਵ ਸਿੰਘ ਦੇਵੀਗੜ੍ਹ, ਪੀ.ਏ. ਲਾਲੀ ਰਹਿਲ, ਪ੍ਰਦੀਪ ਜੋਸਨ, ਗੁਰਿੰਦਰਪਾਲ ਸਿੰਘ ਅਦਾਲਤੀ ਵਾਲਾ,ਰਾਜਾ ਧੰਜੂ ਸਰੁਸਤੀਗੜ, ਚੰਨੂੰ ਪ੍ਰਧਾਨ, ਸਿਮਰਨਜੀਤ ਸਿੰਘ ਦੇਵੀਗੜ੍ਹ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਭੁਪਿੰਦਰ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਝੂਠਾ ਕੇਸ ਦਰਜ ਕਰਨ ਦੇ ਦੋਸ਼ ਲਾਉਦਿਆਂ ਡੇਰਾ ਓਡਾਂ ਦੇ ਲੋਕਾਂ ਵਲੋਂ ਸੜਕ 'ਤੇ ਧਰਨਾ ਅਗਲੀ ਖ਼ਬਰ ਘਨੌਰ ਬੱਸ ਸਟੈਂਡ ਦੀ 9 ਸਾਲਾਂ 'ਚ ਬਣ ਕੇ ਤਿਆਰ ਹੋਈ ਇਮਾਰਤ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।