17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪਟਿਆਲਾ ਪਹੁੰਚੇ ਨਗਰ ਕੀਰਤਨ ਦਾ ਭਾਜਪਾਈ ਆਗੂ ਗੁਰਜੀਤ ਸਿੰਘ ਕੋਹਲੀ ਨੇ ਕੀਤਾ ਸਵਾਗਤ

ਅਜੀਤ ਡੈਸਕ 23-10-2025
ਪਟਿਆਲਾ, 22 ਅਕਤੂਬਰ (ਅ.ਸ. ਆਹਲੂਵਾਲੀਆ)-ਤਖਤ ਸ੍ਰੀ ਪਟਨਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਅੱਜ ਪਟਿਆਲਾ ਪਹੁੰਚਣ 'ਤੇ ਜਗਾ-ਜਗਾ ਸਵਾਗਤ ਕੀਤਾ ਗਿਆ | ਜਿਨ੍ਹਾਂ ਵਿਚ ਭਾਜਪਾ ਆਗੂ ਅਤੇ ਸੂਬਾਈ ਬੁਲਾਰੇ ਗੁਰਜੀਤ ਸਿੰਘ ਕੋਹਲੀ ਵਲੋਂ ਵੀ ਮੱਥਾ ਟੇਕ ਕੇ ਸਵਾਗਤ ਕੀਤਾ ਗਿਆ | ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਸ ਨਗਰ ਕੀਰਤਨ ਵਿਚ ਹਾਜ਼ਰੀ ਲਵਾ ਰਹੀਆਂ ਧਾਰਮਿਕ ਸ਼ਖ਼ਸੀਅਤਾਂ ਦਾ ਸਿਰਪਾਉ ਪਾ ਕੇ ਸ. ਕੋਹਲੀ ਵਲੋਂ ਸਨਮਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅੱਜ ਕੌਮ ਨੂੰ ਜਾਗਿ੍ਤ ਕਰਨ ਅਤੇ ਦੁਨੀਆਂ ਨੂੰ ਕੌਮ ਦੇ ਮਹਾਨ ਸ਼ਹੀਦਾਂ ਬਾਰੇ ਦੱਸਣ ਦਾ ਇਹ ਇਕ ਵੱਡਾ ਉਪਰਾਲਾ ਹੈ | ਇਸ ਮੌਕੇ ਹਲਕਾ ਦਿਹਾਤੀ ਪਟਿਆਲਾ ਤੋਂ ਵੱਡੀ ਗਿਣਤੀ ਵਿਚ ਭਾਜਪਾਈ ਵਰਕਰ ਅਤੇ ਆਮ ਲੋਕ ਵੀ ਉਨ੍ਹਾਂ ਨਾਲ ਨਗਰ ਕੀਰਤਨ ਦੇ ਦਰਸ਼ਨ ਕਰਨ ਅਤੇ ਹਾਜ਼ਰੀ ਲਗਵਾਉਣ ਪਹੁੰਚੇ ਹੋਏ ਸਨ | ਇਸ ਮੌਕੇ ਗੁਰਜੀਤ ਸਿੰਘ ਕੋਹਲੀ ਨੂੰ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕਰ ਰਹੀਆਂ ਧਾਰਮਿਕ ਸ਼ਖ਼ਸੀਅਤਾਂ ਵਲੋਂ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਹਲਕਾ ਦਿਹਾਤੀ ਦੇ ਕਈ ਪਿੰਡਾਂ ਤੋਂ ਪੰਚ, ਸਰਪੰਚ ਅਤੇ ਸ਼ਹਿਰੀ ਖੇਤਰ ਦੀਆਂ ਕਈ ਕਾਲੋਨੀਆਂ ਦੇ ਪ੍ਰਧਾਨ ਵੀ ਉਨ੍ਹਾਂ ਦੇ ਨਾਲ ਨਗਰ ਕੀਰਤਨ ਦੇ ਸਵਾਗਤ ਲਈ ਪਹੁੰਚੇ ਦਿਖੇ |
ਪਿਛਲੀ ਖ਼ਬਰ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਟੈਂਪੂ ਯੂਨੀਅਨ ਸਨੌਰ ਨੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਬਲਾਕ ਭਾਦਸੋਂ-2 ਦੀਆਂ ਖੇਡਾਂ ਅਮਿੱਟ ਪੈੜਾਂ ਛੱਡਦੀਆਂ ਹੋਈਆਂ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।