17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਟਨਾ ਸਾਹਿਬ ਤੋਂ ਬਨੂੜ ਪੁੱਜਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅਜੀਤ ਡੈਸਕ 23-10-2025
ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਤਖਤ ਸ੍ਰੀ ਪਟਨਾ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਵਿਸਾਲ ਨਜ਼ਰ ਕੀਰਤਨ ਦਾ ਬਨੂੜ ਪਹੁੰਚਣ 'ਤੇ ਬਾਬਾ ਦਿਲਬਾਗ ਸਿੰਘ ਜੀ ਬਾਘਾ ਮੁਖੀ ਗੁਰਦੁਆਰਾ ਸਿੰਘ ਸ਼ਹੀਦਾਂ ਬਾਂਡਿਆਂ ਬਸੀ ਬਨੂੜ, ਬਾਬਾ ਗੁਰਦੇਵ ਸਿੰਘ ਕਾਰ ਸੇਵਾ ਵਾਲੇ ਮੁਖੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਬਨੂੜ, ਲਾਭ ਸਿੰਘ ਬਨੂੜ ਕੌਮੀ ਪ੍ਰਧਾਨ ਸ਼ਿਗਲੀਗਰ ਭਾਈਚਾਰਾ ਅਤੇ ਨਿਰਮੈਲ ਸਿੰਘ ਜੌਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ 'ਤੇ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਬਾਬਾ ਦਿਲਬਾਗ ਸਿੰਘ ਤੇ ਬਾਬਾ ਗੁਰਦੇਵ ਸਿੰਘ ਕਾਰ ਸੇਵਾ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੀ ਬਹਾਲੀ ਲਈ ਆਪਣੀ ਸ਼ਹਾਦਤ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚਲਦੇ ਹੋਏ ਵੱਧ ਤੋਂ ਵੱਧ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੋੜੀਏ | ਉਨ੍ਹਾਂ ਵਲੋਂ ਇਸ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਫਰੂਟ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਜਥੇਦਾਰ ਨਿਰਮੈਲ ਸਿੰਘ ਜੌਲਾ, ਚਰਨਜੀਤ ਸਿੰਘ ਬਰਾੜ, ਕਿਸਾਨ ਆਗੂ ਜਗਜੀਤ ਸਿੰਘ ਜੱਗੀ ਕਰਾਲਾ, ਭਾਈ ਗੁਰਮਿੰਦਰ ਸਿੰਘ ਕਰਾਲਾ, ਭਾਈ ਹਰਪ੍ਰੀਤ ਸਿੰਘ ਅਮਲਾਲਾ, ਜਸਵੰਤ ਸਿੰਘ ਖੱਟੜਾ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਨੂੜ, ਲਾਭ ਸਿੰਘ ਬਨੂੜ ਕੌਮੀ ਪ੍ਰਧਾਨ ਸਿੱਖ ਸ਼ਿਗਲੀਗਰ ਭਾਈਚਾਰਾ, ਲਛਮਣ ਸਿੰਘ ਚੰਗੇਰਾ, ਗੁਰਪ੍ਰੀਤ ਸਿੰਘ ਸੇਖਣ ਮਾਜਰਾ, ਬਾਪੂ ਨਿਰਮਲ ਸਿੰਘ ਭਗਵਾਨਪੁਰ, ਬਾਜ ਸਿੰਘ ਬਨੂੜ, ਬਾਬਾ ਬਿੱਲੂ, ਕਮਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਫੈਡਰੇਸ਼ਨ ਪੰਜਾਬ ਦਾ ਇਜਲਾਸ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਭਾਜਪਾ ਸਰਕਾਰ ਕਿਸਾਨਾਂ ਦੀ ਅਸਲੀ ਹਮਦਰਦ-ਕਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।