23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਮਾਣਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ ਨੂੰ ਅਹੁਦੇ ਤੋਂ ਕੀਤਾ ਫ਼ਾਰਗ

ਅਜੀਤ ਡੈਸਕ 24-10-2025
ਸਮਾਣਾ, 23 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਅਸ਼ਵਨੀ ਗੁਪਤਾ ਖ਼ਿਲਾਫ਼ ਚੁਣੇ ਮੈਂਬਰਾਂ ਵਲੋਂ ਪਾਏ ਬੇਭਰੋਸਗੀ ਮਤੇ 'ਤੇ ਪੈਰਵੀ ਕਰਦਿਆਂ ਉਨ੍ਹਾਂ ਨੂੰ ਨਗਰ ਕੌਂਸਲ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਹੈ | ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਪੱਤਰ ਨੰਬਰ 429/ ਵਿਕਾਸ-3 ਮਿਤੀ 4-6-2025 ਰਾਹੀਂ ਭੇਜੀ ਰਿਪੋਰਟ ਮੁਤਾਬਿਕ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕਰਨ ਲਈ ਚੁਣੇ ਮੈਂਬਰਾਂ ਦੀ ਬੈਠਕ ਹੋਈ, ਜਿਸ ਵਿਚ ਹਲਕਾ ਵਿਧਾਇਕ ਸਣੇ 17 ਮੈਂਬਰਾਂ ਨੇ ਭਾਗ ਲਿਆ ਸੀ | ਹਾਜ਼ਰ ਮੈਂਬਰਾਂ ਨੇ 2/3 ਬਹੁਮਤ ਨਾਲ ਪ੍ਰਧਾਨ ਨਗਰ ਕੌਂਸਲ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ | ਸਰਕਾਰ ਵਲੋਂ ਇਕ ਪੱਤਰ ਰਾਹੀ ਪੰਜਾਬ ਮਿਊਾਸਪਲ ਐਕਟ 1911 ਦੀ ਧਾਰਾ 22 ਅਧੀਨ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ ਨੂੰ ਕਾਰਨ ਦਸੋ ਨੋਟਿਸ ਜਾਰੀ ਕੀਤਾ ਗਿਆ ਸੀ | ਪ੍ਰਧਾਨ ਵਲੋਂ ਨੋਟਿਸ ਦਾ 15 ਸਤੰਬਰ ਨੂੰ ਜਵਾਬ ਪੇਸ਼ ਕੀਤਾ ਗਿਆ | ਪ੍ਰਾਪਤ ਹੋਏ ਜਵਾਬ ਨੂੰ ਗਹੁ ਨਾਲ ਵਿਚਾਰਨ ਉਪਰੰਤ ਅਤੇ ਉਨ੍ਹਾਂ ਖ਼ਿਲਾਫ਼ 2/3 ਮੈਂਬਰਾਂ ਵਲੋਂ ਪਾਸ ਕੀਤੇ ਬੇਭਰੋਸਗੀ ਮਤੇ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਅਸ਼ਵਨੀ ਗੁਪਤਾ ਨੂੰ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ | ਇਸ ਸੰਬੰਧੀ ਕਾਰਜਸਾਧਕ ਅਫ਼ਸਰ ਅਪਰਅਪਾਰ ਸਿੰਘ ਚਹਿਲ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤਾ ਪੱਤਰ ਦਫ਼ਤਰ ਨਗਰ ਕੌਂਸਲ ਨੂੰ ਪ੍ਰਾਪਤ ਹੋ ਗਿਆ ਹੈ | ਮਿਊਾਸਪਲ ਐਕਟ ਤਹਿਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਹਟਾਏ ਅਸ਼ਵਨੀ ਗੁਪਤਾ ਨੇ ਕਿਹਾ ਕਿ ਉਹ ਉਕਤ ਹੁਕਮਾਂ ਵਿਰੁੱਧ ਇਨਸਾਫ਼ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜਾਣਗੇ |
ਪਿਛਲੀ ਖ਼ਬਰ ਲੜਕੀ ਨੂੰ ਫੇਸਬੁੱਕ 'ਤੇ ਕੀਤੀ ਦੋਸਤੀ ਪਈ ਮਹਿੰਗੀ ਅਗਲੀ ਖ਼ਬਰ ਸਿਹਤ ਮੰਤਰੀ ਦਾ ਜ਼ਿਲ੍ਹਾ ਡੇਂਗੂ ਪੀੜਤਾਂ 'ਚ ਸੂਬੇ 'ਚੋਂ ਮੋਹਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।