ਰਾਜਪੁਰਾ, 23 ਅਕਤੂੁਬਰ (ਰਣਜੀਤ ਸਿੰਘ)-ਨੇੜਲੇ ਪਿੰਡ ਗੁਰਦਵਾਰਾ ਡੇਰਾ ਬਾਬਾ ਸ੍ਰੀ ਚੰਦ ਜੀ ਮਦਨਪੁਰ ਚਲਹੇੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਮਦਨਪੁਰ ਚਲਹੇੜੀ ਵਾਲਿਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਦੂਰੋਂ ਨੇੜਿਉਂ ਨਗਰ ਕੀਰਤਨ ਵਿਜ ਸ਼ਾਮਲ ਹੋਈਆਂ | ਰਾਗੀ ਢਾਡੀ ਜੱਥਿਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ | ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਨੇ ਗਤਕੇ ਦੇ ਜ਼ੋਹਰ ਵਿਖਾਏ | ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦੇ ਜਾਪ ਕੀਤੇ ਅਤੇ ਬੋਲੇ ਸੋ ਨਿਹਾਲ ਦੇ ਜੈ ਕਾਰਿਆਂ ਨਾਲ ਆਸਮਾਨ ਗੁੂੰਜਣ ਲਾ ਦਿੱਤਾ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਹੋਰਨਾਂ ਸਮੇਤ ਸੁਰਿੰਦਰ ਸਿੰਘ ਫਰੀਦਪੁਰ, ਸੰਤ ਬਾਬਾ ਚਰਨ ਸਿੰਘ, ਭਾਈ ਮਲਕੀਤ ਸਿੰਘ ਢਾਡੀ ਜਥਾ, ਭਾਈ ਪਰਮਜੀਤ ਸਿੰਘ, ਭਾਈ ਦਿਆ ਸਿੰਘ ਸੇਵਾ ਦਲ, ਭਾਈ ਸੰਦੀਪ ਸਿੰਘ ਹਰਪ੍ਰੀਤ ਸਿੰਘ ਸੋਨੂੰ, ਸਾਬਕਾ ਸਰਪੰਚ ਬਬਲੁੂ ਸਿੰਘ, ਭਾਈ ਜਸਵੀਰ ਸਿੰਘ ਜੱਸੀ ਸਾਬਕਾ ਕੌਂਸਲਰ, ਗੁਰਬਚਨ ਸਿੰਘ ਜੰਗਲਾ, ਰੇਸ਼ਮ ਸਿੰਘ ਪਹਿਰ, ਮਹਿੰਦਰ ਸਿੰਘ ਬੂਟਾ ਸਿੰਘ ਵਾਲਾ, ਸੰਜੂ ਚਮਾਰੂ, ਪਾਲ ਸਿੰਘ ਭੱਪਲ ਅਤੇ ਹੋਰ ਹਲਕੇ ਦੀ ਸੰਗਤ ਵੱਡੀ ਗਿਣਤੀ ਵਿਚ ਹਾਜਰ ਸੀ |