23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਠੱਗੇ 5 ਲੱਖ

ਅਜੀਤ ਡੈਸਕ 24-10-2025
ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਪੁਰਤਗਾਲ ਦਾ ਝਾਂਸਾ ਦੇ ਕੇ ਉਸ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਕਰਨਤਾਜ ਵਾਸੀ ਰਾਜਪੁਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਹਰਭਜਨ ਸਿੰਘ ਵਾਸੀ ਪਟਿਆਲਾ ਨੇ ਥਾਣਾ ਸਦਰ 'ਚ ਸ਼ਿਕਾਇਤ ਦਰਜ ਕਰਵਾਈ ਕਿ ਕਰਨਤਾਜ ਨੇ ਉਸ ਦੇ ਲੜਕੇ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ ਪੰਜ ਲੱਖ ਰੁਪਏ ਲਏ | ਬਾਅਦ 'ਚ ਨਾ ਤਾਂ ਮੁਲਜ਼ਮ ਨੇ ਲੜਕੇ ਨੂੰ ਬਾਹਰ ਭੇਜਿਆ ਅਤੇ ਸਿਰਫ਼ 60 ਹਜ਼ਾਰ ਰੁਪਏ ਵਾਪਸ ਕਰ ਦਿੱਤੇ ਅਤੇ ਹਾਲੇ 4 ਲੱਖ 40 ਹਜ਼ਾਰ ਰੁਪਏ ਮੁਲਜ਼ਮ ਨੇ ਉਨ੍ਹਾਂ ਨੂੰ ਨਹੀਂ ਦਿੱਤੇ | ਇਸ ਕੇਸ ਦੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਕਰਨਤਾਜ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਐਸ.ਕੇ.ਐਮ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਡੀ.ਐਸ.ਪੀ. ਪਾਤੜਾਂ ਦੇ ਦਫਤਰ ਅੱਗੇ ਧਰਨਾ ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸੰਬੰਧੀ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।