ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਸ਼ਤ ਦੌਰਾਨ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਬੱਸ ਅੱਡਾ ਦੇ ਇੰਚਾਰਜ ਥਾਣੇਦਾਰ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ | ਇਸ ਦੌਰਾਨ ਜਦੋਂ ਉਹ ਨਵੇਂ ਅੰਡਰ ਬਿ੍ਜ ਦੇ ਟੀ-ਪੁਆਇੰਟ ਨੇੜੇ ਪਹੁੰਚੇ ਤਾਂ ਇਕ ਪੈਦਲ ਤੁਰੇ ਆ ਰਹੇ ਕਿ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਪੁਲਿਸ ਪਾਰਟ ਨੇ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਜਿਸ ਉਪਰੰਤ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਮੁਨੀਸ਼ ਕੁਮਾਰ ਵਾਸੀ ਜੱਗੀ ਕਾਲੋਨੀ ਜੰਡੋਲੀ ਰੋਡ ਰਾਜਪੁਰਾ ਵਜੋਂ ਦੱਸੀ | ਥਾਣਾ ਸ਼ਹਿਰੀ ਦੀ ਪੁਲਿਸ ਨੇ ਮੁਨੀਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |