23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਤਖਤ ਸ੍ਰੀ ਪਟਨਾ ਸਾਹਿਬ ਤੋਂ ਆਏ ਨਗਰ ਕੀਰਤਨ ਦਾ ਗੁਰਦੁਆਰਾ ਘੋੜਿਆਂ ਵਾਲਾ ਦੇ ਪ੍ਰਬੰਧਕਾਂ ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ

ਅਜੀਤ ਡੈਸਕ 24-10-2025
ਨਾਭਾ, 23 ਅਕਤੂਬਰ (ਕਰਮਜੀਤ ਸਿੰਘ, ਜਗਨਾਰ ਸਿੰਘ ਦੁਲੱਦੀ)-ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦਾ ਸਵਾਗਤ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਦੀਪ ਕੌਰ ਖੋਖ, ਜਥੇਦਾਰ ਬਲਤੇਜ ਸਿੰਘ ਖੋਖ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਆਦਿ ਤੋਂ ਇਲਾਵਾ ਨਾਭੇ ਦੀਆਂ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਜਥੇਦਾਰ ਬਲਤੇਜ ਸਿੰਘ ਖੋਖ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਨੂੰ ਸਮਰਪਿਤ ਇਹ ਨਗਰ ਕੀਰਤਨ ਅੱਜ ਨਾਭਾ ਸ਼ਹਿਰ ਵਿਖੇ ਪੁੱਜਿਆ ਹੈ ਜਿਸ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਮੁੱਚੀ ਸੰਗਤਾਂ ਦਾ ਵੀ ਧੰਨਵਾਦ ਕੀਤਾ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜੱਸਾ ਸਿੰਘ ਖੌਖ, ਅਕਾਊਟੈਂਟ ਸੁਖਦੇਵ ਸਿੰਘ, ਰਿਕਾਰਡ ਕੀਪਰ ਕਰਨੈਲ ਸਿੰਘ, ਸਟੋਰ ਕੀਪਰ ਪਿ੍ਤਪਾਲ ਸਿੰਘ, ਸੁਖਭਿੰਦਰਪਾਲ ਸਿੰਘ, ਹਰਜੀਤ ਸਿੰਘ ਪਟਿਆਲਾ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਕੇ.ਯੂ. ਰਾਜੇਵਾਲ ਨੇ ਐਸ.ਡੀ.ਐਮ. ਦਫਤਰ ਸਾਹਮਣੇ ਦਿੱਤਾ ਧਰਨਾ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।