23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਡਾ. ਬੀ.ਐਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ 'ਚ ਚਾਂਦੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 24-10-2025
ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸਕੂਲ ਪੱਧਰ ਪ੍ਰਾਇਮਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਤਰੰਜ ਖੇਡ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ | ਇਹ ਖੇਡ ਮੁਕਾਬਲੇ ਬਲਾਕ ਭੁਨਰਹੇੜੀ-1 ਦੇ ਅਧੀਨ ਕਰਵਾਏ ਗਏ ਸਨ, ਜਿੱਥੇ ਸਕੂਲ ਦੀ ਪ੍ਰਾਇਮਰੀ ਟੀਮ ਨੇ ਆਪਣੀ ਦਿ੍ੜਤਾ ਅਤੇ ਮਿਹਨਤ ਸਦਕਾ ਇਹ ਉਪਲਬਧੀ ਪ੍ਰਾਪਤ ਕੀਤੀ | ਵਿਦਿਆਰਥੀਆਂ ਨੇ ਖੇਡ ਦੇ ਮੈਦਾਨ ਵਿਚ ਉੱਚ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ, ਜੋ ਸਮੂਹ ਸਕੂਲ ਲਈ ਪ੍ਰੇਰਨਾ ਸਰੋਤ ਹੈ | ਇਸ ਪ੍ਰਾਪਤੀ 'ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਤਹਿ ਦਿਲੋਂ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ 'ਤੇ ਬਹੁਤ ਮਾਣ ਹੈ | ਇਹ ਸਿਲਵਰ ਮੈਡਲ ਸਿਰਫ਼ ਇੱਕ ਜਿੱਤ ਨਹੀਂ, ਸਗੋਂ ਇਹ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਕੂਲ ਦੇ ਅਧਿਆਪਕਾਂ ਦੀ ਮਾਰਗਦਰਸ਼ਨ ਦਾ ਨਤੀਜਾ ਹੈ | ਇਸ ਮੌਕੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ |
ਪਿਛਲੀ ਖ਼ਬਰ ਜੀ.ਆਰ.ਪੀ. ਨੂੰ ਮਿਲੀ ਅਣਪਛਾਤੀ ਲਾਸ਼ ਅਗਲੀ ਖ਼ਬਰ ਸਿਹਤ ਮੰਤਰੀ 'ਤੇ ਲਗਾਏ ਛੇੜਛਾੜ ਦੋਸ਼ਾਂ ਦੀ ਸੁਣਵਾਈ ਹੋਵੇਗੀ ਸੈਸ਼ਨ ਕੋਰਟ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।