23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜੀ.ਆਰ.ਪੀ. ਨੂੰ ਮਿਲੀ ਅਣਪਛਾਤੀ ਲਾਸ਼

ਅਜੀਤ ਡੈਸਕ 24-10-2025
ਘਨੌਰ, 23 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਜੀ.ਆਰ.ਪੀ. ਸ਼ੰਭੂ ਪੁਲਿਸ ਨੂੰ ਰੇਲਵੇ ਸਟੇਸ਼ਨ ਨਜ਼ਦੀਕ ਤੋਂ ਇਕ ਅਣਪਛਾਤੀ ਲਾਸ਼ ਬਰਾਮਦ ਹੋਈ | ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਅਧਿਕਾਰੀ ਏ.ਐਸ.ਆਈ. ਜੰਮੂ ਰਾਮ ਨੇ ਦੱਸਿਆ ਕਿ ਇਕ ਨਾਮ ਮਾਲੂਮ ਵਿਅਕਤੀ ਦੀ ਲਾਸ਼ ਰੇਲਵੇ ਲਾਈਨਾਂ ਨਜ਼ਦੀਕ ਰੇਲਵੇ ਸਟੇਸ਼ਨ ਸ਼ੰਭੂ ਤੋਂ ਮਿਲੀ ਅਤੇ ਨਾ ਮਾਲੂਮ ਵਿਅਕਤੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਮਿ੍ਤਕ ਵਿਅਕਤੀ ਦੀ ਮੌਤ ਰੇਲਵੇ ਲਾਈਨ ਕ੍ਰਾਸ ਕਰਦੇ ਸਮੇਂ ਹੋਈ ਜਾਪਦੀ ਹੈ | ਜੋ ਦੇਖਣ ਨੂੰ ਪ੍ਰਵਾਸੀ ਮਜ਼ਦੂਰ ਲੱਗਦਾ ਹੈ | ਜਿਸ ਨੇ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ | ਲਾਸ਼ ਦੀ ਸ਼ਨਾਖਤ ਲਈ ਲਾਸ਼ ਨੂੰ 72 ਘੰਟੇ ਲਈ ਰਾਜਪੁਰਾ ਦੇ ਸਰਕਾਰੀ ਏ.ਪੀ. ਜੈਨ ਹਸਪਤਾਲ ਵਿਚ ਰਾਖਵਾ ਦਿੱਤਾ ਗਿਆ ਹੈ¢
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਵੱਖ-ਵੱਖ ਪਿੰਡਾਂ ਦੀਆ ਸੜਕਾਂ ਨੂੰ ਨਵਿਆਉਣ ਦੇ ਕੰਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਡਾ. ਬੀ.ਐਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ 'ਚ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।