23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜੀਤ ਡੈਸਕ 24-10-2025
ਪਟਿਆਲਾ, 23 ਅਕਤੂਬਰ (ਅ.ਸ .ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਿਾਹਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਵੀ ਦਿੱਤੀ ਅਤੇ ਗੁਰਬਾਣੀ ਸਿਧਾਂਤ ਦੀ ਰੌਸ਼ਨੀ 'ਚ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ | ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤਾਂ ਨੇ ਗੁਰਬਾਣੀ ਸਰਵਣ ਦਾ ਆਨੰਦ ਲਿਆ | ਇਸ ਮੌਕੇ ਦਸਿਆ ਗਿਆ ਕ ਗੁਰਤਾਗੱਦੀ ਦਿਵਸ ਦੀ ਸੰਗਤਾਂ ਬਾਣੀ ਅਤੇ ਬਾਣੇ ਨਾਲ ਜੁੜਨ ਅਤੇ ਅਜੋਕੇ ਸਮੇਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਸ੍ਰੀ ਗੁਰੂ ਗ੍ਰੰਥ 'ਚ ਮੌਜੂਦ ਹੈ, ਜੋ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ | ਗੁਰਬਾਣੀ ਸਿਧਾਂਤ ਅਤੇ ਫ਼ਲਸਫ਼ੇ ਨਾਲ ਜੁੜਕੇ ਹੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ 'ਸ਼ਬਦ ਗੁਰੂ' ਨਾਲ ਪ੍ਰਚਾਰਿਆ ਅਤੇ ਪਸਾਰਿਆ ਜਾ ਸਕਦਾ ਹੈ | ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਗੁਰਬਚਨ ਸਿੰਘ, ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਰਿਕਾਰਡ ਕੀਪਰ ਸਰਬਜੀਤ ਸਿੰਘ, ਸਾਬਕਾ ਐਡ ਗ੍ਰੰਥੀ ਸੁਖਦੇਵ ਸਿੰਘ, ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ, ਅਕਾੳਾੂਟੈਂਟ ਗੁਰਮੀਤ ਸਿੰਘ, ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਭਾਦਸੋਂ 'ਚ ਵਿਸ਼ਵਕਰਮਾ ਪੂਜਾ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਡਿਪਟੀ ਕਮਿਸ਼ਨਰ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।