23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਮਾਤਾ ਗੁਜਰੀ ਸਕੂਲ ਦੇ ਸ਼ਾਨਵੀਰ ਸਿੰਘ ਨੇ ਤਾਇਕਵਾਂਡੋ 'ਚ ਜਿੱਤਿਆ ਕਾਂਸੀ ਦਾ ਤਗਮਾ

ਅਜੀਤ ਡੈਸਕ 24-10-2025
ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਦਰਜ ਕਰਦਿਆਂ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਸਕੂਲ ਦੀ 12ਵੀਂ ਜਮਾਤ ਦੇ ਇਸ ਖਿਡਾਰੀ ਨੇ ਹਾਲ ਹੀ ਵਿਚ ਸਮਾਪਤ ਹੋਈ 24ਵੀਂ ਸੀਨੀਅਰ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ | ਇਹ ਰਾਜ ਪੱਧਰੀ ਮੁਕਾਬਲੇ ਪੀ.ਏ.ਪੀ ਇੰਡੋਰ ਸਟੇਡੀਅਮ, ਜਲੰਧਰ ਕੈਂਟ ਵਿਚ ਕਰਵਾਏ ਗਏ ਸਨ | ਜਿੱਥੇ ਪੰਜਾਬ ਭਰ ਤੋਂ ਚੋਟੀ ਦੇ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ ਸਖ਼ਤ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸ਼ਾਨਵੀਰ ਸਿੰਘ ਨੇ ਜਿੱਤ ਹਾਸਲ ਕੀਤੀ | ਸ਼ਾਨਵੀਰ ਸਿੰਘ ਦੀ ਇਸ ਮਹੱਤਵਪੂਰਨ ਪ੍ਰਾਪਤੀ 'ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ | ਭੁਪਿੰਦਰ ਸਿੰਘ ਨੇ ਕਿਹਾ, 'ਸਾਨੂੰ ਬੇਹੱਦ ਮਾਣ ਹੈ ਕਿ ਸਾਡੇ ਸਕੂਲ ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ ਸੂਬਾ ਪੱਧਰ 'ਤੇ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਤਾਇਕਵਾਂਡੋ ਦੀ 24ਵੀਂ ਸੀਨੀਅਰ ਪੰਜਾਬ ਸਟੇਟ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਮੈਡਲ ਜਿੱਤਣਾ ਕੋਈ ਛੋਟੀ ਗੱਲ ਨਹੀਂ | ਇਹ ਸਫਲਤਾ ਸਿਰਫ਼ ਸ਼ਾਨਵੀਰ ਦੀ ਨਹੀਂ, ਸਗੋਂ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਉਸ ਦੇ ਅਟੁੱਟ ਸਮਰਪਣ ਦਾ ਪ੍ਰਤੀਕ ਹੈ |' ਭੁਪਿੰਦਰ ਸਿੰਘ ਨੇ ਕੋਚ ਹਰਦੀਪ ਕੁਮਾਰ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਪ੍ਰਧਾਨਰਵਿੰਦਰ ਕੌਰ ਅਤੇ ਪਿ੍ੰਸੀਪਲ ਮਮਤਾ ਮੱਕੜ ਨੇ ਵੀ ਸ਼ਾਨਵੀਰ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਸਾਨੂੰ ਸਾਰਿਆਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ-ਵਿੰਦਾ ਅਗਲੀ ਖ਼ਬਰ ਭਾਦਸੋਂ 'ਚ ਵਿਸ਼ਵਕਰਮਾ ਪੂਜਾ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।