23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਅਜੀਤ ਡੈਸਕ 24-10-2025
ਪਟਿਆਲਾ, 23 ਅਕਤੂਬਰ (ਅ.ਸ. ਆਹਲੂਵਾਲੀਆ)-ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ ਹੋਇਆ | ਨਗਰ ਕੀਰਤਨ ਦੇਰ ਸ਼ਾਮ ਪਟਿਆਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸਮਾਪਤ ਹੋਇਆ | ਅੱਜ ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਪ੍ਰਨਾਮ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ ਅਤੇ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਗਲੇ ਪੜਾਅ ਵੱਲ ਵਧਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਿਚ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਮੈਨੇਜਰ ਭਾਗ ਸਿੰਘ ਆਦਿ ਹਾਜ਼ਰ ਸਨ | ਤਖਤ ਸ੍ਰੀ ਪਟਨਾ ਸਾਹਿਬ ਮੈਨੇਜਰ ਵੱਲੋਂ ਸਿੰਘ ਸਾਹਿਬ ਭਾਈ ਦਲੀਪ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ, ਸਿੰਘ ਸਾਹਿਬ ਭਾਈ ਗੁਰਦਿਆਲ ਸਿੰਘ, ਸਿੰਘ ਸਾਹਿਬ ਭਾਈ ਪਰਸ਼ੂਰਾਮ, ਸਿੰਘ ਸਾਹਿਬ ਭਾਈ ਅਮਰਜੀਤ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ, ਸੀਨੀਅਰ ਪੁਲਿਸ ਅਧਿਕਾਰੀ ਹਰਦੀਪ ਸਿੰਘ ਬਡੂੰਗਰ, ਭੁਪਿੰਦਰ ਸਿੰਘ ਸ਼ੇਖ਼ੂਪੁਰ, ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ, ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ, ਭਾਈ ਹਰਵਿੰਦਰ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਰਾਤ ਦੇ ਠਹਿਰਾਅ ਤੋਂ ਬਾਅਦ ਅੱਜ ਅਗਲੇ ਪੜਾਅ ਵੱਲ ਰਵਾਨਾ ਹੋਇਆ, ਜਿਸ ਦਾ ਨਾਭਾ ਦੀ ਸੰਗਤ ਵਲੋਂ ਸਵਾਗਤ ਕਰਨ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਹਰਿਆਣਾ ਵਿਚ ਦਾਖਲ ਹੋਵੇਗਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸੰਗਤਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੇਤਾਂ 'ਚ ਬਚਦੀ ਰਹਿੰਦ-ਖੂੰਹਦ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ-ਗੁਰਨਾਮ ਸਿੰਘ ਢੈਂਠਲ... ਅਗਲੀ ਖ਼ਬਰ ਸਾਨੂੰ ਸਾਰਿਆਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ-ਵਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।