23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਸਿੱਧਸਰ ਅਲਹੌਰਾਂ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 24-10-2025
ਨਾਭਾ, 23 ਅਕਤੂਬਰ (ਕਰਮਜੀਤ ਸਿੰਘ)-ਨਾਭਾ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਗੁਰਤਾ ਗੱਦੀ ਦਿਵਸ ਅਤੇ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਅਤੇ ਸੱਚਖੰਡ ਵਾਸੀ ਬਾਬਾ ਸੁਖਦੇਵ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ,ਅਤੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਵਲੋਂ ਧਾਰਮਿਕ ਦੀਵਾਨ ਵੀ ਸਜਾਏ ਗਏ | ਇਸ ਮੌਕੇ 'ਤੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣਾ ਹੀ ਚਾਹੀਦਾ ਹੈ | ਇਸ ਮੌਕੇ ਗੁਰੂ ਦੇ ਅਤੁੱਟ ਲੰਗਰ ਵੀ ਵਰਤਾਏ ਗਏ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਤਰਲੋਚਨ ਪਾਲ ਸਿੰਘ ਲਾਡੀ, ਬਾਬਾ ਬਲਦੇਵ ਸਿੰਘ, ਬਾਬਾ ਗੁਰਬੰਤ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ, ਬਾਬਾ ਗੁਰਪ੍ਰੀਤ ਸਿੰਘ ਗੋਪੀ, ਬਾਬਾ ਗੁਰਸੇਵਕ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ,ਪ੍ਰਧਾਨ ਸੁਰਜੀਤ ਸਿੰਘ, ਡਾ. ਹਰਪਾਲ ਸਿੰਘ, ਪ੍ਰੋਫੈਸਰ ਸੁਖਵਿੰਦਰਜੀਤ ਸਿੰਘ, ਬਲਵੰਤ ਸਿੰਘ,ਦਰਸ਼ਨ ਸਿੰਘ, ਹਰਤਾਰ ਸਿੰਘ ਮੂੜ ਖੇੜਾ, ਇੱਛਿਆਮਾਨ ਸਿੰਘ ਭੋਜੋ ਮਾਜਰੀ,ਪਾਖਰ ਸਿੰਘ ਸਹੌਲੀ, ਚਰਨ ਸਿੰਘ ਮਲਕੀਤ ਕੰਬਾਇਨ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਜਗਜੀਤ ਸਿੰਘ ਦੁਲੱਦੀ, ਭੁਪਿੰਦਰ ਸਿੰਘ ਖੋਖ, ਮੁਸ਼ਤਾਕ ਅਲੀ ਕਿੰਗ,ਬੱਗਾ ਸਿੰਘ ਮਸਿੰਘਣ, ਹਰਵਿੰਦਰ ਸਿੰਘ, ਲੱਖਾ ਸਿੰਘ ਨੂਰਪੁਰਾ, ਨਿਸ਼ਾਵਰ ਸਿੰਘ ਕੂਕੇ, ਛੱਜੂ ਸਿੰਘ, ਰਘਵੀਰ ਸਿੰਘ, ਰਣਧੀਰ ਸਿੰਘ ਅਲੋਹਰਾ, ਸਰਬਜੀਤ ਸਿੰਘ ਬੇਨੜਾ, ਹਰਦੀਪ ਸਿੰਘ, ਪਾਲ ਸਿੰਘ ਅਲੋਹਰਾ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸਰਕਾਰੀ ਬਿਕਰਮ ਕਾਲਜ ਵਲੋਂ ਖ਼ੂਨਦਾਨ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਮਹਾਨ ਜਾਗਿ੍ਤੀ ਨਗਰ ਕੀਰਤਨ ਦਾ ਨਾਭਾ ਪਹੁੰਚਣ 'ਤੇ ਵਿਧਾਇਕ ਦੇਵ ਮਾਨ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।