24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਰਕਾਰੀ ਬਿਕਰਮ ਕਾਲਜ ਵਲੋਂ ਖ਼ੂਨਦਾਨ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 24-10-2025
ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਵਲੋਂ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੋਸਾਇਟੀ ਅਧੀਨ ਚੱਲ ਰਹੇ ਕੋਰਸ ਦੇ ਵਿਦਿਆਰਥੀਆਂ ਲਈ ''ਬਲੱਡ ਡੋਨੇਸ਼ਨ'' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਹ ਪ੍ਰੋਗਰਾਮ ਕਾਲਜ ਦੇ ਐੱਚ.ਈ.ਆਈ.ਐਸ. ਦੇ ਅਧੀਨ ਕੰਪਿਊਟਰ ਸਾਇੰਸ ਵਿਭਾਗ ਅਤੇ ਮੈਨੇਜਮੈਂਟ ਵਿਭਾਗ ਵਲੋਂ ਪਿ੍ੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਕਰਵਾਇਆ ਗਿਆ | ਐੱਚ.ਈ.ਆਈ.ਐਸ. ਦੀ ਮੈਂਬਰ ਸਕੱਤਰ ਡਾ. ਰਿਤੂ ਕਪੂਰ ਅਤੇ ਆਈ.ਕਿਊ.ਏ.ਸੀ. ਕੋਆਰਡੀਨੇਟਰ ਡਾ. ਰੇਖਾ ਰਾਣੀ ਨੇ ''ਡੈਡੀਕੇਟਿਡ ਬ੍ਰਦਰਜ਼ ਗਰੁੱਪ'' ਤੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਸਟੇਜ ਦੀ ਕਾਰਗੁਜ਼ਾਰੀ ਸੀਨੀਅਰ ਅਸਿਸਟੈਂਟ ਪ੍ਰੋਫੈਸਰ ਡਾ. ਹਰਸਿਮਰਨ ਕੌਰ ਨੇ ਕੀਤੀ ਅਤੇ ਵਿਦਿਆਰਥੀਆਂ ਦੀ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਈ | ਰਿਸੋਰਸ ਪਰਸਨ ਡਾ. ਰਾਕੇਸ਼ ਵਰਮੀ ਜੋ ''ਡੈਡੀਕੇਟਿਡ ਬ੍ਰਦਰਜ਼ ਗਰੁੱਪ ਪੰਜਾਬ'' ਦੇ ਸੰਸਥਾਪਕ ਅਤੇ ਪ੍ਰਧਾਨ ਹਨ ਅਤੇ ਐਸ.ਬੀ.ਆਈ. ਪਟਿਆਲਾ ਵਿਚ ਏ.ਟੀ.ਐੱਮ. ਚੈਨਲ ਮੈਨੇਜਰ ਦੇ ਤੌਰ 'ਤੇ ਸੇਵਾ ਨਿਭਾ ਰਹੇ ਹਨ | ਉਹ ਹੁਣ ਤੱਕ 88 ਵਾਰ ਖ਼ੂਨਦਾਨ ਕਰ ਚੁੱਕੇ ਹਨ | ਉਨ੍ਹਾਂ ਨੇ ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਤਤਾ ਦੱਸਦਿਆਂ ਖ਼ੂਨਦਾਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ, ਜਨਰਲ ਸਕੱਤਰ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪੰਜਾਬ ਪਟਿਆਲਾ ਅਤੇ ਚੇਅਰਮੈਨ ਡੈਫੋਡਿਲ ਸਕੂਲ ਪਟਿਆਲਾ ਵੀ ਹਾਜ਼ਰ ਸਨ | ਉਨ੍ਹਾਂ ਨੇ ਵੀ ਹੁਣ ਤੱਕ 88 ਵਾਰ ਖ਼ੂਨਦਾਨ ਕੀਤਾ ਹੈ | ਪਿ੍ੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਨੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਵਲੋਂ ਕੀਤੇ ਇਸ ਯਤਨ ਦੀ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਹਮਦਰਦੀ ਅਤੇ ਮਨੁੱਖਤਾ ਦੇ ਮੁੱਲ ਪੈਦਾ ਕਰਨ ਵਿਚ ਸਹਾਇਕ ਹੁੰਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਮਨੁੱਖਤਾ ਦੀਆਂ ਸੇਵਾਵਾਂ ਵਿਚ ਸਰਗਰਮੀ ਨਾਲ ਭਾਗ ਲੈਣ, ਕਿਉਂਕਿ ਸੱਚੀ ਸਿੱਖਿਆ ਸਿਰਫ਼ ਅਕਾਦਮਿਕ ਗਿਆਨ ਤੱਕ ਸੀਮਤ ਨਹੀਂ ਹੁੰਦੀ, ਸਗੋਂ ਇਹ ਮਨੁੱਖਤਾ ਦੀ ਸੇਵਾ ਦੇ ਜਜ਼ਬੇ ਨੂੰ ਵੀ ਬਰਕਰਾਰ ਰੱਖਦੀ ਹੈ | ਡਾ. ਰਿਤੂ ਕਪੂਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਭਲਾਈ ਲਈ ਨਿਯਮਤ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪਰਮਿੰਦਰ ਭਲਵਾਨ ਵਲੋਂ 95ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ ਕਦਮ-ਡੀ.... ਅਗਲੀ ਖ਼ਬਰ ਗੁਰਦੁਆਰਾ ਸਿੱਧਸਰ ਅਲਹੌਰਾਂ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।