ਸਮਾਣਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵਲੋਂ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਬਲੱਡ ਬੈਂਕਾਂ ਵਿਚ ਖ਼ੂਨ ਦੀ ਕਮੀ ਅਤੇ ਡੇਂਗੂ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਿਸ਼ਵ ਰਿਕਾਰਡਧਾਰੀ ਮਾਊਾਟ ਐਵਰੈਸਟ ਵਿਜੇਤਾ ਡੀ.ਐੱਸ.ਪੀ. ਫਤਿਹ ਸਿੰਘ ਬਰਾੜ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਨੇ 95ਵੀਂ ਵਾਰ ਖ਼ੂਨਦਾਨ ਕਰਕੇ ਕੀਤੀ | ਵਿਸ਼ੇਸ਼ ਤੌਰ 'ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵਲੋਂ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਸ.ਆਈ. ਜਸਵੰਤ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ-2, ਐਸ.ਆਈ. ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ-1, ਐਸ.ਆਈ. ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਦਰ ਪਟਿਆਲਾ, ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਵਿਨੇ ਸ਼ਰਮਾ ਰਿਟਾਇਰ ਐਸ.ਡੀ.ਓ., ਉਪਕਾਰ ਸਿੰਘ ਐਜੂਕੇਸ਼ਨ ਡਿਪਾਰਟਮੈਂਟ, ਤੇਜਿੰਦਰ ਮੰਡੋੜ, ਜੁਗਰਾਜ ਸਿੰਘ ਚੈਹਿਲ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਜਗਤਾਰ ਨਿੱਕਾ, ਗੁਰਸ਼ਾਨ ਸਿੰਘ, ਹਰਸੇਵਕ ਸਿੰਘ, ਸਤਕਾਰ ਸਿੰਘ, ਹਰਗੁਣ ਸਿੰਘ, ਹਰਮਨਜੀਤ ਸਿੰਘ ਰੰਧਾਵਾ, ਭਿੰਦਰ ਜਲਵੇੜਾ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਡੀ.ਐਸ.ਪੀ. ਫਤਿਹ ਸਿੰਘ ਬਰਾੜ ਨੇ ਕਿਹਾ ਕਿ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਵਲੋਂ 95ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਚੱਲਣ ਅਤੇ ਜਾਗਰੂਕ ਕਰਨ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਸੇਵਾ ਵੱਲ ਜੁੜਨ ਲਈ ਪ੍ਰੇਰਿਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਤੁਹਾਡੇ ਦਿੱਤੇ ਖ਼ੂਨਦਾਨ ਕਰਨ ਨਾਲ ਚਾਰ ਜ਼ਿੰਦਗੀਆਂ ਬਚ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਇਨਸਾਨ ਜਿਸ ਦੀ ਉਮਰ 18 ਸਾਲ ਤੋਂ 65 ਸਾਲ ਹੈ ਸਰੀਰਕ ਭਾਰ 45 ਕਿੱਲੋ ਤੋਂ ਉੱਪਰ ਹੈ ਅਤੇ ਖੂਨ ਦੀ ਮਾਤਰਾ 12.5 ਗ੍ਰਾਮ ਤੋਂ ਉੱਪਰ ਹੈ ਉਹੋ ਵਿਅਕਤੀ ਸਾਲ ਵਿਚ ਚਾਰ ਵਾਰ ਖ਼ੂਨਦਾਨ ਕਰ ਸਕਦਾ ਹੈ | ਇਸ ਲਈ ਸਾਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀਆਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵਲੋਂ ਪਿਛਲੇ 15 ਸਾਲਾਂ ਵਿਚ ਵੱਖ ਵੱਖ ਧਾਰਮਿਕ ਸੰਸਥਾਵਾਂ, ਰਾਜਨੀਤੀ, ਯੂਥ ਕਲੱਬ ਦੇ ਸਹਿਯੋਗ ਨਾਲ ਭਾਰਤ ਦੇ 18 ਰਾਜਾਂ ਅਤੇ ਅੰਤਰਰਾਸ਼ਟਰੀ ਪੱਧਰ 'ਤੇ 6 ਦੇਸ਼ਾਂ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਤਕਰੀਬਨ 800 ਤੋਂ ਉੱਪਰ ਖ਼ੂਨਦਾਨ ਕੈਂਪ ਆਯੋਜਿਤ ਕਰਕੇ ਹੁਣ ਤੱਕ ਭਾਰਤ ਦੇ ਵੱਖ-ਵੱਖ ਬਲੱਡ ਬੈਂਕਾਂ ਨੂੰ 45000 ਤੋਂ ਉੱਪਰ ਬਲੱਡ ਇਕੱਤਰ ਕਰਕੇ ਦਿੱਤਾ ਜਾ ਚੁੱਕਾ ਹੈ ਦਿੱਤਾ ਜਾ ਚੁੱਕਾ ਹੈ | ਇਸ ਤੋਂ ਇਲਾਵਾ ਉਨ੍ਹਾਂ ਦੀਆਂ ਸੰਸਥਾਵਾਂ ਭਾਰਤ ਦੇ ਵੱਖ-ਵੱਖ ਰਾਜਾਂ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੰਮ ਕਰ ਰਹੀਆਂ ਹਨ | ਇਸ ਮੌਕੇ ਲਾਈਫ਼ ਲਾਇਨ ਬਲੱਡ ਬੈਂਕ ਵਲੋਂ ਡਾਕਟਰ ਅਰਸ਼ਪ੍ਰੀਤ ਕੌਰ ਅਤੇ ਮੋਟੀਵੇਟਰ ਸਾਗਰ ਅਰੋੜਾ ਦੀ ਅਗਵਾਈ ਹੇਠ ਬਲੱਡ ਇਕੱਤਰ ਕੀਤਾ ਗਿਆ |