24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਡੇਂਗੂ ਦੇ ਵਧਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਨਿਗਮ ਵਲੋਂ ਛਿੜਕਾਅ ਮੁਹਿੰਮ ਤੇਜ਼

ਅਜੀਤ ਡੈਸਕ 24-10-2025
ਪਟਿਆਲਾ, 23 ਅਕਤੂਬਰ (ਅ.ਸ. ਆਹਲੂਵਾਲੀਆ)-ਸ਼ਹਿਰ ਵਿਚ ਡੇਂਗੂ ਦੇ ਵਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਨਗਰ ਨਿਗਮ ਵਲੋਂ ਵੱਡੇ ਪੱਧਰ 'ਤੇ ਫੌਗਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ | ਦੱਸਣਯੋਗ ਹੈ ਕਿ ਇਹ ਮੁਹਿੰਮ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਪੂਰੇ ਜ਼ੋਰ-ਸ਼ੋਰ ਨਾਲ ਚਲਾਈ ਜਾ ਰਹੀ ਹੈ | ਗੱਲਬਾਤ ਦੌਰਾਨ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਾਂਝੇ ਤੌਰ 'ਤੇ ਦਸਿਆ ਕਿ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ, ਨਗਰ ਨਿਗਮ ਨੇ ਫੌਗਿੰਗ ਦੇ ਸਮੇਂ ਨੂੰ ਵਧਾ ਦਿੱਤਾ ਹੈ | ਹੁਣ ਸ਼ਹਿਰ ਦੇ ਸਾਰੇ ਵਾਰਡਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਦਿਨ 'ਚ ਦੋ ਵਾਰ ਸਵੇਰੇ 6:30 ਤੋਂ 8:30 ਵਜੇ ਤੱਕ ਅਤੇ ਸ਼ਾਮ 5.30 ਤੋਂ 7.30 ਵਜੇ ਤੱਕ ਫੌਗਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਹੈਲਥ ਟੀਮ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੰਜ਼ਾਮ ਦੇਣ ਲਈ ਸਿਵਲ ਸਰਜਨ ਪਟਿਆਲਾ ਦੇ ਦਫ਼ਤਰ ਨਾਲ ਮਿਲ ਕੇ ਕੰਮ ਕਰ ਰਹੀ ਹੈ | ਇਸ ਦੇ ਨਾਲ-ਨਾਲ, ਮੱਛਰਾਂ ਦੀਆਂ ਬਰੀਡਿੰਗ ਸਾਈਟਾਂ ਖ਼ਿਲਾਫ਼ ਕਾਰਵਾਈ ਅਤੇ ਗੰਦਗੀ ਫੈਲਾਉਣ ਵਾਲਿਆਂ ਉੱਪਰ ਚਲਾਨ ਮੁਹਿੰਮ ਵੀ ਤੇਜ਼ ਕਰ ਦਿੱਤੀ ਗਈ ਹੈ | ਉਨ੍ਹਾਂ ਹੋਰ ਕਿਹਾ ਕਿ ਜਨਤਕ ਜਾਗਰੂਕਤਾ ਨੂੰ ਵਧਾਉਣ ਲਈ ਹਰ ਸ਼ੁੱਕਰਵਾਰ ਨੂੰ 'ਡਰਾਈ ਡੇ' ਮਨਾਇਆ ਜਾ ਰਿਹਾ ਹੈ | ਇਸ ਰਾਹੀਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਖੜ੍ਹੇ ਪਾਣੀ ਨੂੰ ਹਟਾਉਣ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾਵੇਗਾ | ਇਸ ਦੇ ਨਾਲ ਹੀ ਨਗਰ ਨਿਗਮ ਦੀ ਦੇਖ-ਰੇਖ ਹੇਠ ਐੱਨ. ਜੀ. ਓਜ. ਵਲੋਂ ਨੁੱਕੜ ਨਾਟਕਾਂ ਰਾਹੀਂ ਡੇਂਗੂ ਰੋਕਥਾਮ ਬਾਰੇ ਸਿੱਖਿਆ ਵੀ ਦਿੱਤੀ ਜਾ ਰਹੀ ਹੈ | ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਡੇਂਗੂ ਉੱਤੇ ਕਾਬੂ ਪਾਉਣਾ ਨਗਰ ਨਿਗਮ ਦੀ ਪਹਿਲੀ ਜ਼ਿੰਮੇਵਾਰੀ ਹੈ ਤੇ ਸ਼ਹਿਰ ਵਾਸੀਆਂ ਦੀ ਸਿਹਤ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ |
ਪਿਛਲੀ ਖ਼ਬਰ ਐਡੀਲੇਡ ਗੁਰਦੁਆਰਾ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨ ਵਿਖੇ ਬੰਦੀ ਛੋੜ ਦਿਵਸ ਮਨਾਇਆ <br/> ਅਗਲੀ ਖ਼ਬਰ ਮੇਅਰ ਕੁੰਦਨ ਗੋਗੀਆ ਵਿਸ਼ਵਕਰਮਾ ਦਿਵਸ ਮੌਕੇ ਵੱਖ-ਵੱਖ ਮੰਦਰਾਂ 'ਚ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।