30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਘਰ ਅੱਗੇ ਪਟਾਕੇ ਚਲਾਉਣ ਤੇ ਚੀਕਾਂ ਮਾਰਨ ਤੋਂ ਰੋਕਣ 'ਤੇ ਕੀਤੀ ਕੁੱਟਮਾਰ <br/>

ਅਜੀਤ ਡੈਸਕ 01-11-2025
ਰਾਜਪੁਰਾ, 31 ਅਕਤੂਬਰ (ਜੀ.ਪੀ. ਸਿੰਘ)-ਇਕ ਵਿਅਕਤੀ ਦੇ ਘਰ ਅੱਗੇ ਪਟਾਕੇ ਚਲਾਉਣ ਅਤੇ ਚੀਕਾਂ ਮਾਰਨ ਤੋਂ ਰੋਕਣ 'ਤੇ ਥਾਣਾ ਸਦਰ ਦੀ ਪੁਲਿਸ ਨੇ ਕਰੀਬ 10 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਵਾਸੀ ਪਿੰਡ ਆਲਮਪੁਰ ਨੇ ਬਿਆਨ ਦਰਜ ਕਰਵਾਏ ਹਨ ਕਿ ਦੀਵਾਲੀ ਤੋਂ ਅਗਲੇ ਦਿਨ ਉਨ੍ਹਾਂ ਦੇ ਪਿੰਡ ਦੇ ਹੀ ਵਸਨੀਕ ਅਤੇ ਗੁਆਂਢੀ ਪਰਮਜੀਤ ਸਿੰਘ, ਨਿਰਮਲ ਸਿੰਘ, ਮਹਿਤਾਬ ਸਿੰਘ ਅਤੇ 8-10 ਜਣੇ ਉਨ੍ਹਾਂ ਦੇ ਘਰ ਅੱਗੇ ਪਟਾਕੇ ਚਲਾ ਰਹੇ ਸਨ ਤੇ ਉੱਚੀ ਉੱਚੀ ਚੀਕਾਂ ਮਾਰ ਰਹੇ ਸਨ | ਜਿਸ ਤੇ ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਦਰਜਨ ਦੇ ਕਰੀਬ ਵਿਅਕਤੀਆਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਥਾਣਾ ਸਦਰ ਦੀ ਪੁਲਿਸ ਨੇ ਉਕਤ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਨਿਗਮ ਨੇ 22 ਵਿੱਘੇ 19 ਬਿਸਵੇ ਜਗ੍ਹਾ ਦਾ ਅਧਿਕਾਰਤ ਤੌਰ 'ਤੇ ਲਿਆ ਕਬਜ਼ਾ <br/> ਅਗਲੀ ਖ਼ਬਰ ਤਲਾਕਸੁਦਾ ਪਤੀ ਤੇ ਉਸ ਦੀ ਮਾਂ ਦੀ ਕੀਤੀ ਕੁੱਟਮਾਰ, 15 ਨਾਮਜ਼ਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।