29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਾਬਕਾ ਕੌਂਸਲਰ ਦੀ ਭੇਦਭਰੇ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ <br/>

ਅਜੀਤ ਡੈਸਕ 01-11-2025
ਪਟਿਆਲਾ, 31 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਾਘੋਮਾਜਰਾ ਦੇ ਰਹਿਣ ਵਾਲੇ ਸ਼ਹਿਰ ਦੇ ਸਾਬਕਾ ਕੌਂਸਲਰ ਇੰਦਰਮੀਤ ਸਿੰਘ ਬੱਬੀ ਮਾਨ ਦੀ ਗੋਲੀ ਲੱਗਣ ਕਾਰਨ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਬੱਬੀ ਮਾਨ ਨੇ ਘਰ ਦੇ ਬਾਹਰ ਇਕ ਵਰਕਸ਼ਾਪ 'ਚ ਆਪਣੇ ਸਿਰ 'ਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ | ਹਾਲੇ ਤਕ ਇਹ ਸਪਸ਼ਟ ਨਹੀਂ ਹੋ ਸਕਿਆ ਗੋਲੀ ਮਾਰਨ ਪਿੱਛੇ ਕੀ ਕਾਰਨ ਹਨ? ਮੌਕੇ 'ਤੇ ਪੁਲਿਸ ਨੂੰ ਉਨ੍ਹਾਂ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਹੋਇਆ ਹੈ | ਇਸ ਸੰਬੰਧੀ ਥਾਣਾ ਸਬਜ਼ੀ ਮੰਡੀ ਦੇ ਮੁਖੀ ਰੁਪਿੰਦਰਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਾਬਕਾ ਕੌਂਸਲਰ ਵਲੋਂ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਹੈ | ਜਿਸ ਤੋਂ ਬਾਅਦ ਉਨ੍ਹਾਂ ਨੇ ਮਿ੍ਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਲਈ ਭਿਜਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਹਾਲੇ ਇਹ ਪੜਤਾਲ ਕਰ ਰਹੀ ਹੈ ਕਿ ਸਾਬਕਾ ਕੌਂਸਲਰ ਨੇ ਗੋਲੀ ਆਪ ਮਾਰੀ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹਨ | ਪੁਲਿਸ ਸਾਰੇ ਤੱਥਾਂ ਦੀ ਪੜਤਾਲ ਕਰ ਰਹੀ ਹੈ |
ਪਿਛਲੀ ਖ਼ਬਰ ਸ਼ਹਿਰੀ ਪੁਲਿਸ ਵਲੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਸ਼ਾਤਰ ਠੱਗ ਦਿੱਲੀ ਏਅਰਪੋਰਟ ਤੋਂ ਗਿ੍ਫ਼ਤਾਰ, ਮੁੱਖ ਮੁਲਜ਼ਮ ਫ... ਅਗਲੀ ਖ਼ਬਰ ਸਨੌਰ 'ਚ ਬਣ ਰਹੀ ਸੜਕ ਦੀ ਗੁਣਵੱਤਾ 'ਤੇ ਲੋਕਾਂ ਨੇ ਚੁੱਕੇ ਗੰਭੀਰ ਸਵਾਲ, ਘਪਲੇ ਦੇ ਲਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।