17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਪਛੜਿਆ-ਕਿ੍ਸ਼ਨ ਸਿੰਘ ਸਨੌਰ

ਅਜੀਤ ਡੈਸਕ 02-11-2025
ਸਨੌਰ, 1 ਨਵੰਬਰ (ਮੋਹਨ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਹਲਕਾ ਸਨੌਰ ਦੇ ਆਗੂ ਕਿ੍ਸ਼ਨ ਸਿੰਘ ਸਨੌਰ ਨੇ ਪੰਜਾਬ ਦਿਵਸ ਮੌਕੇ ਕਿਹਾ ਕਿ ਕਦੇ ਦੇਸ਼ ਦੀ ਅਗਵਾਈ ਕਰਨ ਵਾਲਾ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲਾ ਪੰਜਾਬ, ਅੱਜ ਆਪਣੀ 59 ਸਾਲ ਦੀ ਉਮਰ ਵਿਚ ਕੇਂਦਰੀ ਅਤੇ ਸੂਬਾ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਪਛੜੇ ਹੋਏ ਸੂਬਿਆਂ ਵਿਚ ਗਿਣਿਆ ਜਾਣ ਲੱਗਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਨੌਰ ਨੇ ਕਿਹਾ ਕਿ ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਕਿ 59 ਸਾਲਾਂ ਦੇ ਸਫ਼ਰ ਵਿਚ ਕਰਜ਼ਾਈ ਪੰਜਾਬ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿਚ ਪਹਿਲੇ ਸਥਾਨ ਤੋਂ ਖਿਸਕ ਕੇ ਹੇਠਲੇ ਸਥਾਨਾਂ 'ਤੇ ਪਹੁੰਚ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਪਾਰਟੀਆਂ ਅਤੇ ਉੱਚ ਅਫ਼ਸਰਸ਼ਾਹੀ ਦੇ ਗੱਠਜੋੜ ਕਾਰਨ ਸੂਬੇ ਵਿਚ ਵੱਡਾ ਆਰਥਿਕ, ਸਮਾਜਿਕ ਅਤੇ ਸਿਆਸੀ ਸੰਕਟ ਖੜ੍ਹਾ ਹੋ ਰਿਹਾ ਹੈ ਅਤੇ ਮੌਜੂਦਾ ਸਰਕਾਰਾਂ ਇਸ ਸੰਕਟ ਨਾਲ ਨਜਿੱਠਣ ਦੀ ਬਜਾਏ, ਇਸ ਵਿਚ ਭਾਈਵਾਲ ਨਜ਼ਰ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਢ ਤੋਂ ਚੱਲੇ ਆ ਰਹੇ ਮਸਲਿਆਂ, ਜਿਵੇਂ ਕਿ ਚੰਡੀਗੜ੍ਹ ਦਾ ਰੇੜਕਾ, ਦਰਿਆਈ ਪਾਣੀਆਂ ਦੀ ਅਨਿਆਂਪੂਰਨ ਵੰਡ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਤੋਂ ਪੰਜਾਬ ਨੂੰ ਲਾਂਭੇ ਕਰਨ ਵਰਗੇ ਮਸਲਿਆਂ ਨੂੰ ਹੱਲ ਨਹੀਂ ਕੀਤਾ ਗਿਆ ਹੈ | ਇਸ ਦੀ ਬਜਾਏ, ਪੇਂਡੂ ਵਿਕਾਸ ਫ਼ੰਡ ਰੋਕਣ ਅਤੇ ਬਾਰਡਰ ਏਰੀਏ ਦਾ ਘੇਰਾ ਵਧਾਉਣ ਵਰਗੇ ਨਵੇਂ ਮਸਲੇ ਖੜ੍ਹੇ ਕਰਕੇ ਪੰਜਾਬ ਨੂੰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ | ਕ੍ਰਿਸ਼ਨ ਸਿੰਘ ਸਨੌਰ ਨੇ ਦਾਅਵਾ ਕੀਤਾ ਕਿ ਮੌਜੂਦਾ ਹਾਲਾਤਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਕੋਈ ਵੀ ਹੋਰ ਪਾਰਟੀ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਜਾਂ ਸੂਬੇ ਦੀ ਬਾਂਹ ਫੜਨ ਵਾਲੀ ਨਜ਼ਰ ਨਹੀਂ ਆਉਂਦੀ |
ਪਿਛਲੀ ਖ਼ਬਰ ਮੰਡੀ ਬੋਰਡ ਵਲੋਂ ਨਾਭਾ ਦੇ 8 ਆੜ੍ਹਤੀਆਂ ਖ਼ਿਲਾਫ਼ ਸਖ਼ਤ ਕਾਰਵਾਈ, 7 ਫ਼ਰਮਾਂ ਨੂੰ ਜੁਰਮਾਨਾ ਤੇ ਇਕ ਆੜ੍ਹਤੀਏ ਦਾ ਲਾਇਸੰਸ... ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 29ਵੀਂ ਸਾਲਾਨਾ ਕਾਨਫ਼ਰੰਸ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।