16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਤਰਨ ਤਾਰਨ ਦੀ ਜ਼ਿਮਨੀ ਚੋਣ ਭਾਜਪਾ ਵੱਡੇ ਫ਼ਰਕ ਨਾਲ ਜਿੱਤੇਗੀ- ਡਾ. ਦਲਬੀਰ ਸਿੰਘ ਰੰਧਾਵਾ

ਅਜੀਤ ਡੈਸਕ 02-11-2025
ਪਟਿਆਲਾ, 1 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਭਾਜਪਾ ਆਗੂ ਮਹਾਰਾਣੀ ਪਰਨੀਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕੂਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਡਾ. ਦਲਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਪਾਰਟੀ ਨੂੰ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਚੋਣ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਡੇ ਫ਼ਰਕ ਨਾਲ ਜਿੱਤਣਗੇ | ਉਨ੍ਹਾਂ ਦੱਸਿਆ ਕਿ ਸਭ ਆਗੂਆਂ ਨੇ ਲੋਕ ਨੂੰ ਅਪੀਲ ਕੀਤੀ ਕਿ ਭਾਜਪਾ ਨੂੰ ਵੋਟ ਪਾਓ, ਕਿਉਂਕਿ ਭਾਜਪਾ ਪੰਜਾਬ ਨੂੰ ਹੋਰ ਵਧੀਆ ਤੇ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਬਹੁਮਤ ਨਾਲ ਸਰਕਾਰ ਬਣਾਵੇਗੀ | ਇਸ ਚੋਣ ਪ੍ਰਚਾਰ ਦੌਰਾਨ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਰਵਿਕਰਨ ਸਿੰਘ ਕਾਹਲੋਂ, ਹਰਵਿੰਦਰ ਸਿੰਘ, ਰਨਬੀਰ ਸਿੰਘ ਪੰਨੂ ਅਤੇ ਨਵਜੋਤ ਸਿੰਘ ਮਹਲ ਮੌਜੂਦ ਸਨ |
ਪਿਛਲੀ ਖ਼ਬਰ ਨੰਨ੍ਹੇ ਤਾਰਿਆਂ ਦੀ ਚਮਕ ਨਾਲ ਰੌਸ਼ਨ ਹੋਇਆ 'ਦ ਕਿੰਡਰਗਾਰਟਨ' ਦਾ ਖੇਡ ਮੈਦਾਨ ਅਗਲੀ ਖ਼ਬਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਲਈ ਡਟੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।