13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਿਧਾਇਕ ਦੇਵ ਮਾਨ ਨੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਸਮੇਤ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 04-11-2025
ਨਾਭਾ, 3 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ 4 ਨਵੰਬਰ ਦਿਨ ਮੰਗਲਵਾਰ ਨੂੰ ਪਟਿਆਲਾ ਦੇ ਪੋਲੋ ਗਰਾਊਾਡ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਹਲਕਾ ਨਾਭਾ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਅਹੁਦੇਦਾਰ ਨੂੰ ਇਸ ਸਮਾਗਮ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ | ਉਪਰੰਤ ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਇਹ ਸਮਾਗਮ ਪੋਲੋ ਗਰਾਊਾਡ ਪਟਿਆਲਾ ਵਿਖੇ 5.30 ਵਜੇ ਸ਼ੁਰੂ ਹੋਵੇਗਾ ਜਿਸ ਵਿਚ ਢਾਡੀ ਜੱਥਾ ਤੇ ਲਾਇਟ ਐਂਡ ਸਾਊਾਡ ਸੋਅ ਦਿਖਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਵਲੋਂ ਪਟਿਆਲਾ ਤੋਂ ਕੀਤੀ ਜਾਂ ਰਹੀ ਹੈ | ਸਾਰੇ ਅਹੁਦੇਦਾਰਾਂ ਅਤੇ ਹਲਕਾ ਨਾਭਾ ਦੀ ਸਮੁੱਚੀ ਸੰਗਤ ਨੂੰ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਪੁਹੰਚਣ ਲਈ ਵਿਧਾਇਕ ਦੇਵ ਮਾਨ ਵਲੋਂ ਬੇਨਤੀ ਕੀਤੀ ਗਈ | ਇਸ ਮੌਕੇ ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ, ਹਰਪ੍ਰੀਤ ਸਿੰਘ ਕੋਸਲਰ, ਗੁਰਚਰਨ ਸਿੰਘ ਲੁਹਾਰ ਮਾਜਰਾ, ਧਰਮਿੰਦਰ ਸਿੰਘ ਸੁੱਖੇਵਾਲ, ਸੁਖਦੀਪ ਸਿੰਘ ਸੁੱਖ ਖਹਿਰਾ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ , ਸੂਬੇਦਾਰ ਗੁਰਵਿੰਦਰ ਸਿੰਘ ਕੁਲਾਰਾਂ, ਸੋਨੂ ਨਾਭਾ, ਕੁਲਦੀਪ ਸਿੰਘ ਰਾਮਗੜ੍ਹ, ਨਿਰਭੈ ਸਿੰਘ ਘੁੰਡਰ, ਅਮਨਦੀਪ ਸਿੰਘ ਸਰਪੰਚ ਕੋਟ ਕਲਾਂ ਤੇ ਜਗਵਿੰਦਰ ਸਿੰਘ ਛੱਜੂ ਭੱਟ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਨੇ ਨਿਸ਼ਾਨ ਯਾਤਰਾ 'ਚ ਲਗਵਾਈ ਹਾਜ਼ਰੀ ਅਗਲੀ ਖ਼ਬਰ ਗੁਰਮਤਿ ਕਾਲਜ ਪਟਿਆਲਾ ਵਿਖੇ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।